ਸਰੀ, 12 ਜੂਨ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)
ਕਰੀਕਸਾਈਡ ਐਲੀਮੈਂਟਰੀ ਸਕੂਲ ਸਰੀ ਦੇ ਅਧਿਆਪਕ ਅਤੇ ਉਨ੍ਹਾਂ ਦੇ ਸਹਾਇਕ ਬੀਤੇ ਦਿਨ ਕੁਝ ਹੋਰ ਧਾਰਮਿਕ ਅਸਥਾਨਾਂ ਦੇ ਨਾਲ ਨਾਲ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਵੀ ਨਤਮਸਤਕ ਹੋਏ। ਉਹ ਸਿੱਖ ਧਰਮ ਅਤੇ ਸਾਊਥ ਏਸ਼ੀਅਨ ਕਮਿਊਨਿਟੀ ਅਤੇ ਕਲਚਰ ਬਾਰੇ ਜਾਣਕਾਰੀ ਹਾਸਲ ਕਰਨਾ ਚਾਹੁੰਦੇ ਸਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਵੰਤ ਸਿੰਘ ਸੰਘੇੜਾ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਸਥਾਰ ਵਿਚ ਸਿੱਖ ਧਰਮ ਅਤੇ ਆਪਣੀ ਕਮਿਊਨਿਟੀ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਸਿੱਖ ਧਰਮ ਬਾਰੇ ਕੁਝ ਸਵਾਲ ਪੁੱਛੇ।
ਅਧਿਆਪਕਾਂ ਨੇ ਕਿਹਾ ਕਿ ਗਿਆਨ ਅਤੇ ਸੋਚ ਵਿਚ ਬਹੁਤ ਵਾਧਾ ਕਰਨ ਲਈ ਵੱਖ ਵੱਖ ਧਰਮਾਂ ਬਾਰੇ ਜਾਣਕਾਰੀ ਹਾਸਿਲ ਕਰਨੀ ਚਾਹੀਦੀ ਹੈ। ਉਹਨਾਂ ਗੁਰਦੁਆਰਾ ਸਾਹਿਬ ਵਿਖੇ ਉਹਨਾਂ ਦਾ ਮਾਣ ਸਤਿਕਾਰ ਕਰਨ ਲਈ ਬਲਵੰਤ ਸਿੰਘ ਸੰਘੇੜਾ ਅਤੇ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ, ਕੁਝ ਯਾਦਗਾਰੀ ਤਸਵੀਰਾਂ ਖਿੱਚੀਆਂ ਅਤੇ ਗੁਰੂ ਕੇ ਲੰਗਰ ਦਾ ਆਨੰਦ ਮਾਣਿਆ।
Leave a Comment
Your email address will not be published. Required fields are marked with *