ਕੋਟਕਪੂਰਾ, 7 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਰਕਾਰ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਸਮਾਜ ਵਿਰੋਧੀ ਅਨਸਰਾਂ ਅਤੇ ਠੱਗ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਦਾਅਵਿਆਂ ਅਤੇ ਵਾਅਦਿਆਂ ਦੇ ਬਾਵਜੂਦ ਵੀ ਠੱਗੀਆਂ ਮਾਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਐੱਸ.ਐੱਸ.ਪੀ. ਫਰੀਦਕੋਟ ਨੂੰ ਸੌਂਪੀ ਸ਼ਿਕਾਇਤ ਵਿੱਚ ਸਾਬਕਾ ਫੋਜੀ ਨਿਰੰਜਣ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਕਾਉਣੀ ਨੇ ਦੱਸਿਆ ਕਿ ਬਲਵੀਰ ਸਿੰਘ ਅਤੇ ਜਸਪਾਲ ਸਿੰਘ ਵਾਸੀਆਨ ਐਲਨਾਬਾਦ ਜਿਲਾ ਸਿਰਸਾ ਨੇ ਦੋ ਹੋਰ ਔਰਤਾਂ ਸਮੇਤ ਸਾਜਬਾਜ ਹੋ ਕੇ ਉਸਨੂੰ ਐਫਸੀਆਈ ਮਹਿਕਮੇ ਵਿੱਚ ਮੰਤਰੀ ਕੋਟੇ ਵਿੱਚ ਕਲਰਕ ਦੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 14 ਲੱਖ 65 ਹਜਾਰ ਰੁਪਏ ਦੀ ਠੱਗੀ ਮਾਰੀ ਹੈ। ਤਫਤੀਸ਼ੀ ਅਫਸਰ ਏ.ਐੱਸ.ਆਈ. ਹਰਜੋਤ ਸਿੰਘ ਨੇ ਦੱਸਿਆ ਕਿ ਜਿਲਾ ਪੁਲਿਸ ਮੁਖੀ ਵਲੋਂ ਮਾਮਲੇ ਦੀ ਪੜਤਾਲ ਕਰਵਾ ਕੇ ਕਾਨੂੰਨੀ ਰਾਇ ਲੈਣ ਉਪਰੰਤ ਸਾਦਿਕ ਥਾਣੇ ਵਿਖੇ ਬਣਦੀ ਕਾਰਵਾਈ ਦੀ ਹਦਾਇਤ ਕੀਤੀ ਗਈ ਤਾਂ ਸ਼ਿਕਾਇਤ ਕਰਤਾ ਨਿਰੰਜਣ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਦੋ ਔਰਤਾਂ ਸਮੇਤ ਉਕਤਾਨ ਚਾਰ ਵਿਅਕਤੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 420/120ਬੀ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ
Leave a Comment
Your email address will not be published. Required fields are marked with *