ਬੀਬੀ ਅਮਰਜੀਤ ਕੌਰ ਸਾਹੋਕੇ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਨਗੇ : ਸਰਪੰਚ ਰਣਜੀਤ ਕੌਰ/ਬੀਬੀ ਬਲਜੀਤ ਕੌਰ
ਕੋਟਕਪੂਰਾ, 26 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਅਧੀਨ ਆਉਂਦੇ ਪਿੰਡ ਢਿੱਲਵਾਂ ਕਲਾਂ ਵਿਖੇ ਸਰਪੰਚ ਬੀਬੀ ਰਣਜੀਤ ਕੌਰ ਅਤੇ ਮਹਿਲਾ ਕਾਂਗਰਸੀ ਆਗੂ ਬੀਬੀ ਬਲਜੀਤ ਕੌਰ ਵੱਲੋਂ ਬੀਬੀ ਅਮਰਜੀਤ ਕੌਰ ਸਾਹੋਕੇ ਦੇ ਹੱਕ ’ਚ ਘਰ-ਘਰ ਜਾ ਕੇ ਵੋਟਾਂ ਪਾਉਣ ਦੀ ਅਪੀਲ ਕੀਤੀ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ। ਉਨਾਂ ਕਿਹਾ ਕੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਉਨਾਂ ਦੇ ਵਾਅਦਿਆਂ ਦੀ ਹਵਾ ਨਿਕਲ ਚੁੱਕੀ ਹੈ, ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਪਛਤਾ ਰਹੇ ਹਨ ਤੇ ਆਪਣੇ ਆਪ ਨੂੰ ਠੱਗਿਆ-ਠੱਗਿਆ ਮਹਿਸੂਸ ਕਰ ਰਹੇ ਹਨ, ਲੋਕ ਹੁਣ ਇਹਨਾਂ ਦੇ ਚੁਟਕਲੇ ਨਹੀਂ ਸੁਣਨਗੇ ਨਾਂ ਇਹਨਾਂ ਦੇ ਝੂਠੇ ਲਾਰਿਆਂ ’ਚ ਆਉਣਗੇ। ਕਾਂਗਰਸੀ ਆਗੂਆਂ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਸੰਵਿਧਾਨ ਬਚਾਉਣ ਲਈ ਕਾਂਗਰਸੀ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਨੂੰ ਵੋਟ ਪਾ ਕੇ ਜਿਤਾਉਣ। ਇਸ ਮੌਕੇ ਹੋਰਨਾ ਤੋਂ ਇਲਾਵਾ ਕਾਂਗਰਸੀ ਆਗੂ ਜਸਵੀਰ ਸਿੰਘ, ਕਾਂਗਰਸੀ ਆਗੂ ਯੋਧਵੀਰ ਸਿੰਘ ਢਿੱਲਵਾਂ, ਧੀਰਪਾਲ ਕੌਰ, ਅਮਰਜੀਤ ਕੌਰ, ਨਿਰਭੈ ਸਿੰਘ ਆਦਿ ਵੀ ਹਾਜ਼ਰ ਸਨ।
Leave a Comment
Your email address will not be published. Required fields are marked with *