ਕੋਟਕਪੂਰਾ, 3 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫਰੀਦਕੋਟ ਦੇ ਵਰਕਿੰਗ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਜ਼ਿਲ੍ਹਾ ਕੌਂਸਲ ਮੈਂਬਰ ਗੁਰਚਰਨ ਸਿੰਘ ਮਾਨ, ਗੋਰਾ ਸਿੰਘ ਪਿਪਲੀ, ਬੋਹੜ ਸਿੰਘ ਔਲਖ ਅਤੇ ਸੁਖਦਰਸ਼ਨ ਰਾਮ ਸ਼ਰਮਾ ਨੇ ਦੱਸਿਆ ਕਿ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ਼ ਤੇ ਸੱਤ ਸਾਥੀਆਂ ਦਾ 34ਵਾਂ ਬਰਸੀ ਸਮਾਗਮ ਪਿੰਡ ਔਲਖ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਸਮੇਤ ਕਈ ਹੋਰ ਬੁਲਾਰੇ ਇਹਨਾਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਮੌਜੂਦਾ ਸਮੇਂ ਵਿੱਚ ਕੌਮਾਂਤਰੀ, ਦੇਸ਼ ਪੱਧਰੀ ਅਤੇ ਪੰਜਾਬ ਰਾਜ ਦੇ ਤਾਜ਼ਾ ਰਾਜਨੀਤੀ, ਸਮਾਜਿਕ ਅਤੇ ਆਰਥਿਕ ਹਾਲਤਾਂ ਬਾਰੇ ਰੌਸ਼ਨੀ ਪਾਉਣਗੇ। ਇਸ ਤੋਂ ਇਲਾਵਾ ਲੋਕ ਕਲਾ ਮੰਚ ਜੀਰਾ ਦੀ ਟੀਮ ਵੱਲੋਂ ਮੇਘਰਾਜ ਰੱਲਾ ਦੀ ਨਿਰਦੇਸ਼ਨਾ ਹੇਠ ਨਾਟਕ, ਕੋਰੀਓਗ੍ਰਾਫੀਆਂ ਅਤੇ ਗੀਤ ਆਦਿ ਪੇਸ਼ ਕੀਤੇ ਜਾਣਗੇ। ਇਸ ਸਮਾਗਮ ਦੀ ਸਫਲਤਾ ਲਈ ਵੱਖ-ਵੱਖ ਪਿੰਡਾਂ ਵਿੱਚ ਤਿਆਰੀਆਂ ਚੱਲ ਰਹੀਆਂ ਹਨ।