ਸੰਗਰੂਰ 7 ਸਤੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼)
ਲੋਕਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਸੰਗਰੂਰ -ਬਰਨਾਲਾ ਦੇ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਤੇ ਮੀਡੀਆ ਮੁਖੀ ਸੀਤਾ ਰਾਮ ਬਾਲਦ ਕਲਾਂ ਨੇ ਇਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਸਾਰੇ ਪੰਜਾਬ ਵਿੱਚ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ 13 ਤੇ 14 ਅਕਤੂਬਰ ਨੂੰ ਲਈ ਜਾ ਰਹੀ ਛੇਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਵਿੱਚ ਬਾਰਵੀਂ ਤੋਂ ਉਪਰਲੀਆਂ ਜਮਾਤਾਂ ਯੂਨੀਵਰਸਿਟੀ ,ਕਾਲਜ , ਸਿਹਤ, ਸਿਖਿਆ, ਸੰਸਥਾਵਾਂ ਵਿੱਚ ਪੜ ਰਹੇ ਵਿਦਿਆਰਥੀ ਵੀ ਪ੍ਰੀਖਿਆ ਦੇ ਸਕਦੇ ਹਨ, ਇਨ੍ਹਾਂ ਦੀ ਵੱਖਰੀ ਮੈਰਿਟ ਬਣਾ ਕੇ ਸਨਮਾਨਿਤ ਕੀਤਾ ਜਾਵੇਗਾ।ਕਿਸੇ ਵੀ ਸੰਸਥਾ ਵਿੱਚ ਪੜ੍ਹ ਰਿਹਾ ਵਿਦਿਆਰਥੀ ਪ੍ਰੀਖਿਆ ਵਿੱਚ ਸ਼ਮੂਲੀਅਤ ਕਰ ਸਕਦਾ ਹੈ। ਸਿਲੇਬਸ ਪੁਸਤਕ ਉਪਲਬਧ ਹੈ।