ਫਰੀਦਕੋਟ, 20 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਰਾਸ਼ਟਰੀ ਯੁਵਕ ਸਪਤਾਹ ਤਹਿਤ ਨਹਿਰੂ ਯੁਵਾ ਕੇਂਦਰ ਫਰੀਦਕੋਟ ਦੇ ਡਿਪਟੀ ਡਾਇਰੈਕਟਰ ਲਖਵਿੰਦਰ ਸਿੰਘ ਢਿੱਲੋਂ ਲੇਖਾ ਅਤੇ ਪ੍ਰੋਗਰਾਮ ਅਫਸਰ ਮਨਜੀਤ ਸਿੰਘ ਭੁੱਲਰ ਦੇ ਸਹਿਯੋਗ ਨਾਲ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਆਗਾਜ ਪ੍ਰੋ. ਪੂਨਮ ਅਰੋੜਾ ਦੁਆਰਾ ਸੁਆਮੀ ਵਿਵੇਕਾਨੰਦ ਦੇ ਜੀਵਨ ’ਚ ਹੋਈਆਂ ਘਟਨਾਵਾਂ ਤੋ ਸਿੱਖਿਆ ਲੈਦੇ ਹੋਏ ਵਿਦਿਆਰਥੀਆਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਆ। ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਅਮਨਪ੍ਰੀਤ ਕੌਰ ਨੇ ਸੁਆਮੀ ਵਿਵੇਕਾਨੰਦ ਦੇ ਜੀਵਨ ਅਤੇ ਗਤੀਵਿਧੀਆਂ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਪ੍ਰੋਗਰਾਮ ਵਿੱਚ ਕਾਲਜ ਦੇ ਵਿਦਿਆਰਥੀ ਜਤਿਨ ਸ਼ਰਮਾ ਅਤੇ ਵਿਵੇਕ ਦੁਆਰਾ ਭੰਡ ਆਇਟਮ ਦੀ ਪੇਸ਼ਕਾਰੀ ਕੀਤੀ ਗਈ। ਕਾਲਜ ਦੀਆਂ ਵਿਦਿਆਰਥਣਾ ਦੁਆਰਾ ਗਿੱਧੇ ਦੀ ਪੇਸ਼ਕਾਰੀ ਕਰਦੇ ਹੋਏ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਤਸਵੀਰ ਪੇਸ਼ ਕੀਤੀ। ਨਹਿਰੂ ਯੂਵਾ ਕੇਂਦਰ ਤੋ ਆਏ ਮਨਜੀਤ ਸਿੰਘ ਭੁੱਲਰ ਦੁਆਰਾ ‘ਨੈਸ਼ਨਲ ਯੂਥ ਡੇ’ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕੇਂਦਰ ਸਰਕਾਰ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਦੱਸਿਆ। ਕਾਲਜ ਦੇ ਵਾਇਸ ਪਿ੍ਰੰਸੀਪਲ ਡਾ. ਹਰੀਸ਼ ਸ਼ਰਮਾ ਦੁਆਰਾ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੀ ਖੂਬ ਸ਼ਲਾਘਾ ਕੀਤੀ। ਇਸ ਮੌਕੇ ਨਹਿਰੂ ਯੂਵਾ ਕੇਂਦਰ ਫਰੀਦਕੋਟ ਵੱਲੋ ਕਾਲਜ ਦੇ ਵਾਇਸ ਪਿ੍ਰੰਸੀਪਲ ਡਾ. ਹਰੀਸ਼ ਸ਼ਰਮਾ ਨੂੰ ਸਨਮਾਨ ਚਿੰਨ ਨਾਲ ਨਿਵਾਜਿਆ ਅਤੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨ ਚਿੰਨ ਦਿੱਤੇ।
Leave a Comment
Your email address will not be published. Required fields are marked with *