ਸੋਮਵਾਰ ਸਵੇਰੇ ਮੀਟਿੰਗ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ
ਚੰਡੀਗੜ੍ਹ, 26 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਮੁਹਾਲੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਫੈਸਲਾ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਮੁਹਾਲੀ ਦੇ ਬੁਲਾਰੇ ਰਣਵੀਰ ਸਿੰਘ ਨੇ ਦੱਸਿਆ ਕਿ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸਮੂਹ ਕਿਸਾਨ ਏਅਰਪੋਰਟ ਰੋਡ ਧਰਨੇ ਵਾਲੀ ਥਾਂ ’ਤੇ ਇਕੱਠੇ ਹੋਣਗੇ। ਸੋਮਵਾਰ ਸਵੇਰੇ ਇੱਥੇ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਹੁਣ ਉਹ ਚੰਡੀਗੜ੍ਹ ਬਾਰਡਰ ’ਤੇ ਧਰਨਾ ਦੇਣਗੇ। ਭਲਕੇ ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਚੰਡੀਗੜ੍ਹ ਮਾਰਚ ਸਬੰਧੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਧਰਨਾ 3 ਦਿਨਾਂ ਦਾ ਹੈ ਪਰ ਸਾਡੀਆਂ ਤਿਆਰੀਆਂ ਮੁਕੰਮਲ ਹਨ। ਕੇਂਦਰ ਦੇ ਖਿਲਾਫ ਇਹ ਧਰਨਾ ਇੱਥੋਂ ਦਿੱਲੀ ਤੱਕ ਵੀ ਜਾ ਸਕਦਾ ਹੈ।