ਕੋਟਕਪੂਰਾ/ਸਾਦਿਕ, 29 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੰਯੁਕਤ ਮੋਰਚੇ ਦੇ ਸੱਦੇ ’ਤੇ ਕਿਸਾਨੀ ਮੰਗਾਂ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਮਾਲਵਾ ਏਕਤਾ ਵਲੋਂ 26 ਜਨਵਰੀ ’ਤੇ ਵੱਖ-ਵੱਖ ਪਿੰਡਾਂ ’ਚੋਂ ਟ੍ਰੈਕਟਰ ਮਾਰਚ ਕੱਢਿਆ ਗਿਆ। ਸਾਦਿਕ ਦਾਣਾ ਮੰਡੀ ’ਚੋਂ ਟ੍ਰੈਕਟਰ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਬਖਤੌਰ ਸਿੰਘ ਸੂਬਾ ਮੀਤ ਪ੍ਰਧਾਨ ਬੀ.ਕੇ.ਯੂ. ਮਾਲਵਾ, ਜਗਸੀਰ ਸਿੰਘ ਸਾਧੂਵਾਲਾ ਜ਼ਿਲਾ ਪ੍ਰਧਾਨ ਫਰੀਦਕੋਟ, ਗੁਰਮੀਤ ਸਿੰਘ ਵੀਰੇਵਾਲਾ ਵਿੱਤ ਸਕੱਤਰ ਤੇ ਕੁਲਦੀਪ ਸਿੰਘ ਘੁੱਦੂਵਾਲਾ ਬਲਾਕ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਕਾਰਨਹਰ ਵਰਗ ਕਰਜ਼ਈ ਹੋ ਚੁੱਕਾ ਹੈ ਤੇ ਉਸ ਨੂੰ ਆਰਥਿਕ ਤੌਰ ’ਤੇ ਉੱਚਾ ਚੁੱਕਣ ਲਈ ਕਿਸਾਨਾਂ, ਮਜਦਰੂਾਂ ਸਮੇਤ ਹਰ ਵਰਗ ਦੇ ਕਰਜ਼ੇ ਤੇ ਲਕੀਰ ਮਾਰੀ ਜਾਵੇ। ਡਾ. ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਤੇ ਮੰਡੀਕਰਨ ਯਕੀਨੀ ਬਣਾਉਣ, ਫਸਲ ਬੀਮਾ ਕਰਨ, 60 ਸਾਲ ਤੋਂ ਉੁਪਰ ਹਰ ਵਿਅਕਤੀ ਨੂੰ ਪੈਨਸ਼ਨ ਦੇਣ ਤੋਂ ਇਲਾਵਾ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਕਿਸਾਨੀ ਮੰਗਾਂ ਜਿਵੇਂ ਐਮ.ਐਸ.ਪੀ., ਲਖਮੀਰਪੁਰ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ, ਬਿਜਲੀ ਬਿੱਲ 2000 ਰੱਦ ਕਰਾਉਣਾ, ਕਿਸਾਨੀ ਪਰਚੇ ਰੱਦ ਕਰਨ ਅਤੇ ਸੰਘਰਸ਼ ਦੌਰਾਨ ਸਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣਾ ਆਦਿ ਸ਼ਾਮਲ ਹਨ। ਉਹਨਾਂ ਦੱਸਿਆ ਕਿ ਜਗਸੀਰ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡਾਂ ’ਚੋਂ ਟ੍ਰੈਕਟਰਾਂ ਦਾ ਕਾਫਲਾ ਹੁੰਦਾ ਹੋਇਆ ਡਿਪਟੀ ਕਮਿਸਨਰ ਫਰੀਦਕੋਟ ਦਫਤਰ ਪੁੱਜੇਗਾ। ਜਥੇਬੰਦੀ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਜ਼ੋਰਦਾਰ ਢੰਗ ਨਾਲ ਪ੍ਰਦਰਸਨ ਕੀਤਾ ਜਾਵੇਗਾ।ਅੱਜ ਦੀ ਟ੍ਰੈਕਟਰ ਪਰੇਡ ਨੇ ਦਿੱਲੀ ਮੋਰਚੇ ਦੀ ਯਾਦ ਨੂੰ ਵੀ ਤਾਜ਼ਾ ਕੀਤਾ।
Leave a Comment
Your email address will not be published. Required fields are marked with *