ਫਰੀਦਕੋਟ , 10 ਅਪੈ੍ਰਲ (ਵਰਲਡ ਪੰਜਾਬੀ ਟਾਈਮਜ)
ਕਿਸਾਨ ਜਥੇਬੰਦੀਆਂ ਦਾ ਗੁੱਸਾ, ਰੋਸ ਅਤੇ ਰੋਹ ਦੇਖ ਕੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਦਾ ਅੱਜ ਦਾ ਜਿਲਾ ਫਰੀਦਕੋਟ ਦੇ ਵੱਖ ਵੱਖ ਥਾਵਾਂ ’ਤੇ ਰੱਖਿਆ ਦੌਰਾ ਮੁਲਤਵੀ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹੰਸ ਰਾਜ ਹੰਸ ਨੇ ਕੋਟਕਪੂਰਾ ਵਿਖੇ ਚਾਰ ਥਾਵਾਂ ’ਤੇ ਕ੍ਰਮਵਾਰ ਨਿਰੋਗ ਬਾਲ ਆਸ਼ਰਮ ਅਤੇ ਸੰਗਮ ਪੈਲੇਸ ਵਿੱਚ ਪਾਰਟੀ ਵਰਕਰਾਂ ਨਾਲ ਚੋਣ ਮੀਟਿੰਗਾਂ ਕਰਨੀਆਂ ਸਨ ਅਤੇ ਪਾਰਟੀ ਦੇ ਦੋ ਸੀਨੀਅਰ ਆਗੂਆਂ ਦੇ ਘਰਾਂ ਵਿੱਚ ਵੀ ਜਾਣ ਦਾ ਪ੍ਰੋਗਰਾਮ ਬਣਿਆ ਸੀ। ਇਸ ਤੋਂ ਇਲਾਵਾ ਹੰਸ ਰਾਜ ਹੰਸ ਨੇ ਫਰੀਦਕੋਟ ਅਤੇ ਜੈਤੋ ਵਿਖੇ ਵੀ ਪੋ੍ਰਗਰਾਮ ਰੱਖੇ ਸਨ ਪਰ ਕਿਸਾਨਾ ਵਲੋਂ ਸ਼ੋਸ਼ਲ ਮੀਡੀਏ ਰਾਹੀਂ ਆਪੋ ਆਪਣੀਆਂ ਜਥੇਬੰਦੀਆਂ ਦੇ ਆਗੂਆਂ ਤੇ ਮੈਂਬਰਾਂ ਨੂੰ ਘਿਰਾਉ ਕਰਨ ਸਬੰਧੀ ਬਣਾਈ ਰਣਨੀਤੀ ਤੋਂ ਜਾਣੂ ਕਰਵਾਇਆ ਤਾਂ ਭਾਜਪਾ ਆਗੂਆਂ ਨੇ ਉਕਤ ਦੋਰਾ ਰੱਦ ਕਰਨ ਵਿੱਚ ਹੀ ਆਪਣੀ ਭਲਾਈ ਸਮਝੀ। ਜਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਨੇ ਪੰਜਾਬ ਪੱਧਰ ’ਤੇ ਭਾਜਪਾ ਆਗੂਆਂ ਅਤੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਬਕਾਇਦਾ ਪੋ੍ਰਗਰਾਮ ਉਲੀਕਿਆ ਸੀ, ਜਿਸ ਤਹਿਤ ਪਿਛਲੇ ਦਿਨੀਂ ਹੰਸ ਰਾਜ ਹੰਸ ਦਾ ਫਰੀਦਕੋਟ ਆਮਦ ਮੌਕੇ ਜਬਰਦਸਤ ਵਿਰੋਧ ਕੀਤਾ ਗਿਆ, ਉਸਨੂੰ ਕਾਲੇ ਝੰਡੇ ਦਿਖਾ ਕੇ ਮੁਰਦਾਬਾਦ ਦੇ ਨਾਹਰੇ ਲਾਏ ਗਏ ਤੇ ਹੁਣ ਵੀ ਵੱਖ ਵੱਖ ਕਿਸਾਨ ਜਥੇਬੰਦੀਆਂ ਨਾਲ ਸਬੰਧਤ ਆਗੂਆਂ ਨੇ ਆਪੋ ਆਪਣੇ ਢੰਗ ਨਾਲ ਸ਼ੋਸ਼ਲ ਮੀਡੀਏ ਰਾਹੀਂ ਰੋਸ ਕਰਨ ਦੀ ਰਣਨੀਤੀ ਤੋਂ ਜਦੋਂ ਸਮੁੱਚੀ ਲੀਡਰਸ਼ਿਪ ਨੂੰ ਜਾਣੂ ਕਰਵਾਇਆ ਅਤੇ ਜਥੇਬੰਦੀ ਦੇ ਸਰਗਰਮ ਮੈਂਬਰਾਂ ਦੀਆਂ ਡਿਊਟੀਆਂ ਨਿਸ਼ਚਿਤ ਕੀਤੀਆਂ ਤਾਂ ਭਾਜਪਾ ਆਗੂਆਂ ਵਲੋਂ ਹੰਸ ਰਾਜ ਹੰਸ ਦਾ ਦੌਰਾ ਮੁਲਤਵੀ ਕਰ ਦਿੱਤਾ।
Leave a Comment
Your email address will not be published. Required fields are marked with *