16 ਫਰਵਰੀ ਨੂੰ ਦੇਸ਼ ਵਿਆਪੀ ਭਾਰਤ ਬੰਦ ਨੂੰ ਸਫਲ ਬਣਾਉਣ ਦਾ ਦਿੱਤਾ ਹੋਕਾ
ਕੋਟਕਪੂਰਾ,9 ਫ਼ਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਸਥਾਨਕ ਲਾਲਾ ਲਾਜਪਤ ਰਾਏ ਮਿਉਂਸਪਲ ਪਾਰਕ ਵਿਖੇ ਸੰਯੁਕਤ ਕਿਸਾਨ ਮੋਰਚਾ, ਕੇਂਦਰੀ ਟਰੇਡ ਯੂਨੀਅਨਾਂ, ਮੁਲਾਜ਼ਮ, ਮਜ਼ਦੂਰ, ਪੈਨਸ਼ਨਰ ਜੱਥੇਬੰਦੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਰੋਸ ਰੈਲੀ ਕਰਨ ਤੋਂ ਬਾਅਦ ਕੋਟਕਪੂਰਾ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਝੰਡਾ ਮਾਰਚ ਕੀਤਾ ਗਿਆ ਅਤੇ 16 ਫਰਵਰੀ ਨੂੰ ਦੇਸ ਵਿਆਪੀ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸੰਬੋਧਨ ਕਰਦਿਆਂ ਗੁਰਸੇਵਕ ਸਿੰਘ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਗੁਰਦਿਆਲ ਭੱਟੀ ਸ਼ਹੀਦ ਭਗਤ ਸਿੰਘ ਵਿਚਾਰ ਮੰਚ, ਜਸਪ੍ਰੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਅੰਗਰੇਜ ਸਿੰਘ ਕ੍ਰਾਂਤੀਕਾਰੀ ਕਿਸਾਨ ਯੂਨੀਅਨ , ਨਛੱਤਰ ਸਿੰਘ ਬਰਾੜ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਇੰਦਰਜੀਤ ਸਿੰਘ ਸੀਟੂ ਅਤੇ ਟਰੇਡ ਯੂਨੀਅਨ ਜੱਥੇਬੰਦੀਆਂ ਵਲੋਂ ਵੀਰ ਇੰਦਰਜੀਤ ਸਿੰਘ ਪੁਰੀ ਸੂਬਾ ਪ੍ਰਧਾਨ ਪੰਜਾਬ ਮੰਡੀ ਬੋਰਡ, ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ ਪੰਜਾਬ ਪੈਨਸ਼ਨਰ ਯੂਨੀਅਨ, ਸੋਮ ਨਾਥ ਅਰੋੜਾ, ਅਮਰਜੀਤ ਸਿੰਘ ਦੁੱਗਲ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਰਾਜ ਬਿਜਲੀ ਬੋਰਡ , ਗੁਰਤੇਜ ਸਿੰਘ ਹਰੀਨੋ ਦਿਹਾਤੀ ਮਜ਼ਦੂਰ ਸਭਾ, ਹਰਪ੍ਰੀਤ ਸਿੰਘ ਟੈਕਨੀਕਲ ਸਰਵਿਸਜ਼ ਯੂਨੀਅਨ, ਅਮਰਜੀਤ ਕੌਰ ਰਣ ਸਿੰਘ ਵਾਲਾ ਸੂਬਾ ਪ੍ਰਧਾਨ ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ, ਸੁਖਮੰਦਰ ਸਿੰਘ ਢਿਲਵਾਂ, ਹਰਪ੍ਰੀਤ ਸਿੰਘ ਦੋਧੀ ਯੂਨੀਅਨ, ਨਿਰਮਲ ਸਿੰਘ ਬਲਾਕ ਪ੍ਰਧਾਨ ਕੌਮੀ ਕਿਸਾਨ ਯੂਨੀਅਨ ਅਤੇ ਕੁਲਜੀਤ ਸਿੰਘ ਬੰਬੀਹਾ ਨੇ ਕਿਹਾ ਕਿ 16 ਫਰਵਰੀ ਨੂੰ ਦੇਸ ਵਿਆਪੀ ਹੜਤਾਲ ਮੋਦੀ ਸਰਕਾਰ ਵੱਲੋਂ ਆਪਣੇ 10 ਸਾਲ ਦੇ ਰਾਜ ਦੌਰਾਨ ਕਿਸਾਨਾਂ, ਮਜ਼ਦੂਰਾਂ ਸਮੇਤ ਸਮਾਜ ਦੇ ਸਭ ਮਿਹਨਤਕਸ਼ ਤਬਕਿਆਂ ਦਾ ਸ਼ੋਸ਼ਣ ਕਰਨ ਅਤੇ ਕਾਰਪੋਰੇਟ ਘਰਾਣਿਆਂ ਦਾ ਘਰ ਭਰਨ ਦੇ ਖਿਲਾਫ ਕੀਤੀ ਜਾ ਰਹੀ ਹੈ। ਕਾਰਪੋਰੇਟ ਘਰਾਣਿਆਂ ਦੀ ਗਿਰਝ ਅੱਖ ਅਜੇ ਵੀ ਜ਼ਮੀਨਾਂ ਉਪਰ ਕਬਜ਼ਾ ਕਰਨ ‘ਤੇ ਟਿਕੀ ਹੋਈ ਹੈ। ਨਰੇਗਾ ਸਕੀਮ ਦੇ ਬਜਟ ਵਿੱਚ ਕਟੌਤੀ ਕੀਤੀ ਗਈ ਹੈ ਅਤੇ ਮਜ਼ਦੂਰ ਵਰਗ ਵੱਲੋਂ ਅਨੇਕ ਕੁਰਬਾਨੀਆਂ ਬਾਅਦ ਬਣਵਾਏ ਗਏ 44 ਲੇਬਰ ਕਾਨੂੰਨਾ ਨੂੰ ਖ਼ਤਮ ਕਰਕੇ ਮਾਲਕਾਂ ਦੀ ਲੁੱਟ ਦਾ ਰਾਹ ਪੱਧਰਾ ਕਰਨ ਲਈ 4 ਲੇਬਰ ਕੋਡ ਲਿਆਂਦੇ ਗਏ ਹਨ। ਕੰਮ ਦਿਹਾੜੀ 8 ਘੰਟੇ ਤੋਂ ਵਧਾ ਕੇ 12 ਘੰਟੇ ਕਰ ਦਿੱਤੀ ਗਈ ਹੈ। ਸਭ ਜਮਹੂਰੀ ਨਿਯਮਾਂ ਨੂੰ ਪੈਰਾਂ ਹੇਠ ਮਸਲਿਆ ਜਾ ਰਿਹਾ ਹੈ। ਆਸ਼ਾ ਵਰਕਰਾਂ, ਮਿਡ ਡੇਅ ਮੀਲ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਦਾ ਵੱਡੇ ਪੱਧਰ ਤੇ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਸਮੂਹ ਆਗੂਆਂ ਨੇ 16 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ ਤਾਂਕਿ ਮੋਦੀ ਸਰਕਾਰ ਦੀਆਂ ਫਾਸ਼ੀਵਾਦੀ ਨੀਤੀਆਂ ਦਾ ਢੁਕਵਾਂ ਜਵਾਬ ਦਿੱਤਾ ਜਾ ਸਕੇ।
Leave a Comment
Your email address will not be published. Required fields are marked with *