ਤਰਨ ਤਾਰਨ 27 ਜੁਲਾਈ (ਵਰਲਡ ਪੰਜਾਬੀ ਟਾਈਮਜ਼ )
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਤਰਨ ਤਾਰਨ ਵੱਲੋਂ ਮੋਟਰਸਾਈਕਲਾਂ ਰੋਸ ਮਾਰਚ ਕਰਕੇ ਕੇਂਦਰ ਹਰਿਆਣਾ ਅਤੇ ਪੰਜਾਬ ਸਰਕਾਰ ਦੇ ਜ਼ਿਲ੍ਹਾ ਹੈਡ ਕੁਆਰਟਰਾਂ ਅੱਗੇ 1ਅਗਸਤ ਨੂੰ ਫੂਕੇ ਜਾਣਗੇ ਪੁਤਲੇ। ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਅਤੇ ਸੂਬਾ ਆਗੂ ਤੇ ਜਿਲ੍ਹਾ ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ। ਕਿ ਲੰਮੇ ਸਮੇਂ ਤੋਂ ਸਰਕਾਰ ਦੀਆਂ ਬਰੂਹਾਂ ਤੇ ਬੈਠੇ ਕਿਸਾਨਾਂ ਦੀਆਂ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਅਤੇ ਜਿਹੜੇ ਕਿਸਾਨ ਸਾਰੇ ਦੇਸ਼ ਦਾ ਢਿੱਡ ਭਰਦੇ ਹਨ। ਉਹਨਾਂ ਦਾ ਮਜ਼ਾਕ ਬਣਾਇਆ ਜਾ ਰਿਹਾ। ਇਸ ਦੇ ਵਿਰੋਧ ਵਿੱਚ ਜ਼ਿਲ੍ਹਾ ਤਰਨ ਤਾਰਨ ਵਿਚ ਮੋਟਰਸਾਈਕਲ ਰੋਡ ਮਾਰਚ ਕਰਕੇ ਕੇਂਦਰ ਹਰਿਆਣਾ ਅਤੇ ਪੰਜਾਬ ਸਰਕਾਰ ਦੇ ਪੁਤਰੇ ਫੂਕੇ ਜਾਣਗੇ। ਕਿਸਾਨ ਆਗੂ ਜਰਨੈਲ ਸਿੰਘ ਨੂਰਦੀ ਅਤੇ ਫਤਿਹ ਸਿੰਘ ਪਿੱਦੀ ਨੇ ਕਿਹਾ ਕੀ ਆਪਣੀਆਂ ਹੱਕੀ ਮੰਗਾਂ ਨੂੰ ਮਨਾਉਣ ਲਈ ਆਪਣੇ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਜਾਂਦੇ ਹੋਏ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਪੋਟਾਸ਼ ਬੰਬ ਪੱਕੀਆਂ ਗੋਲੀਆਂ ਨਾਲ ਜਿਹੜੇ ਅਫਸਰਾਂ ਨੇ ਕਿਸਾਨਾਂ ਤੇ ਅੱਤਿਆਚਾਰ ਕੀਤਾ ਅਤੇ ਸ਼ੁਭ ਕਰਨ ਨੂੰ ਸ਼ਹੀਦ ਕੀਤਾ। ਉਹਨਾਂ ਅਫਸਰਾਂ ਨੂੰ ਸਰਕਾਰ ਵੱਲੋਂ ਰਾਸ਼ਟਰੀ ਪੋਰਸਕਾਰ ਨਾਲ ਸਨਮਾਨਿਤ ਕਰਨ ਤੇ ਕਿਸਾਨ ਆਗੂਆਂ ਵੱਲੋਂ ਇਸ ਦੀ ਨਿਖੇਦੀ ਕੀਤੀ ਗਈ। ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰੀ ਰਾਜ ਵਿੱਚ ਅੱਜ ਸਰਕਾਰ ਵੱਲੋਂ ਲੋਕਤੰਤਰ ਦਾ ਬਹੁਤ ਵੱਡਾ ਘਾਣ ਕੀਤਾ ਗਿਆ। ਲੰਮਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਸ਼ੁਭ ਕਰਨ ਨੂੰ ਕੋਈ ਇਨਸਾਫ ਨਹੀਂ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਚਿੱਪ ਵਾਲੇ ਮੀਟਰ ਪਿੰਡਾਂ ਵਿੱਚ ਨਹੀਂ ਲੱਗਣ ਦੇਵਾਂਗੇ। ਉਹਨਾਂ ਨੇ ਕਿਹਾ ਚਿੱਪ ਵਾਲੇ ਮੀਟਰਾਂ ਦਾ ਅਸਰ ਭਾਰਤ ਦੀਆਂ ਦੂਜੀਆਂ ਸਟੇਟਾਂ ਵਿੱਚ ਦਿਖਣਾ ਸ਼ੁਰੂ ਹੋ ਗਿਆ ਹੈ ।ਉਹਨਾਂ ਕਿਹਾ ਚਿੱਪ ਵਾਲੇ ਮੀਟਰ ਲਾਉਣ ਪਿੱਛੇ ਸਰਕਾਰ ਦੀ ਮਨਸ਼ਾ ਸਿੱਧੀ ਜ਼ਾਹਿਰ ਹੁੰਦਾ ਹੈ ।ਕੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਹੀ ਹੈ ।ਅਤੇ ਆਮ ਲੋਕਾਂ ਤੇ ਹੋਰ ਬੋਝ ਵਧ ਰਿਹਾ ਹੈ। ਦਲ ਬਦਲੂ ਹਾਰਿਆ ਹੋਇਆ ਭਾਜਪਾ ਦਾ ਐਮਪੀ ਉਮੀਦਵਾਰ ਰਵਨੀਤ ਬਿੱਟੂ ਜਿਸ ਨੂੰ ਮੰਤਰੀ ਪਦ ਦੇ ਕੇ ਭਾਜਪਾ ਵੱਲੋਂ ਕੈਬਨਟ ਵਿੱਚ ਬਿਠਾ ਲਿਆ ਗਿਆ ਹੈ। ਤੇ ਉਸਦੇ ਕਿਸਾਨਾਂ ਪ੍ਰਤੀ ਝੂਠਾ ਬਿਆਨ ਦੇਣਾ ਕਿ ਸਰਕਾਰ ਵੱਲੋਂ ਕੋਈ ਵੀ ਰਸਤਾ ਬੰਦ ਨਹੀਂ ਕੀਤਾ ਗਿਆ। ਇਹ ਜਗ ਜਾਹਰ ਹੈ ਕੀ ਭਾਜਪਾ ਸਰਕਾਰ ਦੇ ਕਹਿਣ ਤੇ ਹਰਿਆਣਾ ਸਰਕਾਰ ਵੱਲੋਂ ਵੱਡੇ ਵੱਡੇ ਬੈਰੀਗੇਟ ਕਰਕੇ ਹਰਿਆਣਾ ਪੰਜਾਬ ਦੇ ਬਾਰਡਰਾਂ ਤੇ ਕਿਸਾਨ ਨੂੰ ਦਿੱਲੀ ਆਉਣ ਤੋਂ ਰੋਕਿਆ ਹੋਇਆ ਹੈ ।ਇਸ ਬਿੱਟੂ ਦੇ ਬਿਆਨ ਤੇ ਕਿਸਾਨ ਆਗੂਆਂ ਵੱਲੋਂ ਨਿਖੇਦੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਤਪਦੀਆਂ ਸੜਕਾਂ ਅਤੇ ਅੱਗ ਵਰਾਉਂਦੇ ਸੂਰਜ ਅੱਗੇ ਸੜਕਾਂ ਤੇ ਬਹਿਣਾ ਸਾਡਾ ਕੋਈ ਸ਼ੌਂਕ ਨਹੀਂ ਸਰਕਾਰ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਐਮਐਸਪੀ ਦੇ ਗਰੰਟੀ ਕਾਨੂੰਨ, ਡਬਲਯੂ ਟੀ ਓ ਚੋਂ ਭਾਰਤ ਬਾਹਰ ਆਵੇ, ਸੁਆਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, 2022 ਬਿਜਲੀ ਸੋਦ ਐਕਟ ਰੱਦ ਕੀਤਾ ਜਾਵ, ਪ੍ਰਦੂਸ਼ਣ ਕੰਟਰੋਲ ਐਕਟ ਵਿੱਚੋਂ ਕਿਸਾਨਾਂ ਨੂੰ ਬਾਹਰ ਕੱਢਿਆ ਜਾਵੇ, ਸ਼ੁਭ ਕਰਨ ਦੇ ਕਾਤਲਾਂ ਨੂੰ ਸਜਾਵਾਂ ਦਿੱਤੀਆਂ ਜਾਣ, ਲਖੀਮਪੁਰ ਖੀਰੀ ਕਾਂਡ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ, ਪਹਿਲੇ ਦਿੱਲੀ ਅੰਦੋਲਨ ਵਿੱਚ ਕਿਸਾਨਾਂ ਤੇ ਹੋਏ ਪਰਚੇ ਰੱਦ ਕੀਤੇ ਜਾਣ ਆਦਿ ਮੰਗਾਂ