ਮਾਣੋਚਾਹਲ 5 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਤੋਂ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਤਰਨਤਾਰਨ ਦੀ ਆਗੂ ਟੀਮ ਹੋਈ ਰਵਾਨਾ। ਪ੍ਰੈੱਸ ਨੂੰ ਜਾਣਕਾਰੀ ਦੇਂਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਦਿਆਲ ਸਿੰਘ ਮੀਆਵਿੰਡ, ਜ਼ਿਲ੍ਹਾ ਮੀਤ ਪ੍ਰਧਾਨ ਰਮੇਸ਼ ਸਿੰਘ ਘੁਰਕਵਿੰਡ, ਜ਼ਿਲ੍ਹਾ ਖਜਾਨਚੀ ਫਤਿਹ ਸਿੰਘ ਪਿੱਦੀ, ਬਲਵਿੰਦਰ ਸਿੰਘ ਚੋਹਲਾ ਸਾਹਿਬ, ਰਣਯੋਧ ਸਿੰਘ ਗੱਗੋਬੂਹਾ, ਨਵਤੇਜ ਸਿੰਘ ਨੇ ਕਿਹਾ ਕਿ ਅਸੀ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਹੱਕ ਸੱਚ ਦੀ ਲੜਾਈ ਵਿੱਚ ਲੋਕ 6-1-24 ਨੂੰ ਬਰਨਾਲਾ ਰੈਲੀ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ
ਇਸ ਮੌਕੇ ਆਗੂਆਂ ਨੇ ਦੱਸਿਆ ਕਿ ਜਿਸ ਤਰ੍ਹਾਂ ਕੇਂਦਰ ਦੀ ਸਰਕਾਰ ਫਿਰਕੂ ਪਾੜਾ ਪੈਦਾ ਕਰਨ ਵਾਲ਼ੀ ਨੀਤੀ ਤਹਿਤ ਕੰਮ ਕਰਦੀ ਹੈ ਅਤੇ ਵਿਕਾਸ ਦੇ ਨਾਮ ਹੇਠ ਕਾਰਪੋਰੇਟ ਪੱਖੀ ਨੀਤੀਆਂ ਲਿਆ ਕੇ ਦੇਸ਼ ਨੂੰ ਅਮੀਰ ਪੂੰਜੀਪਤੀਆ ਹੱਥ ਵੇਚਣ ਵਾਲੇ ਮਾਰਗ ਤੇ ਚੱਲ ਰਹੀ ਹੈ ਅਤੇ ਕਿਸਾਨਾਂ ਮਜ਼ਦੂਰਾ ਦੇ ਹੱਕ ਦੱਬ ਕੇ ਬੈਠੀ ਹੈ, ਇਸ ਨੀਤੀ ਵਿਰੁੱਧ ਲੋਕਾਂ ਨੂੰ ਦਿੱਲੀ ਸੰਘਰਸ਼ ਵਾਂਗ ਵੱਡਾ ਤੇ ਸ਼ਾਂਤਮਈ ਸੰਘਰਸ਼ ਕਰਨਾ ਪਵੇਗਾ। ਓਹਨਾ ਕਿਹਾ ਕਿ ਉਤਰੀ ਭਾਰਤ ਦੀਆ 18 ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ ) ਦਿਨਾਂ ਵਿੱਚ ਦੋਨਾਂ ਫੋਰਮਾਂ ਵੱਲੋਂ ਦਿੱਲੀ ਮੋਰਚੇ ਦੀਆਂ ਲਟਕ ਰਹੀਆਂ ਕਿਸਾਨ ਮਜਦੂਰ ਸਬੰਧੀ ਮੰਗਾਂ ਜਿਵੇਂ ਸਾਰੀਆਂ ਫਸਲਾਂ ਦੀ ਖਰੀਦ ਤੇ ਐਮ ਐਸ ਪੀ ਗਰੰਟੀ ਕਨੂੰਨ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਸੀ 2 +50% ਅਨੁਸਾਰ ਦਿੱਤੇ ਜਾਣ, ਬਿਜਲੀ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕਰਨ, ਕਿਸਾਨ ਮਜਦੂਰ ਦੀ ਪੂਰਨ ਕਰਜ਼ ਮੁਕਤੀ, ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ, ਦਿੱਲੀ ਮੋਰਚੇ ਦੌਰਾਨ ਪਏ ਪੁਲਿਸ ਕੇਸ ਰੱਦ ਕਰਨ ਹੋਰ ਅਹਿਮ ਮੁੱਦਿਆਂ ਤੇ ਸਰਕਾਰ ਨਾਲ ਸੰਘਰਸ਼ ਕਰਨੇ ਪੈਣਗੇ। ਇਸ ਮੌਕੇ ਹਰਦੀਪ ਸਿੰਘ ਜੌਹਲ, ਹਰਪਾਲ ਸਿੰਘ ਪੰਡੋਰੀ ਸਿੱਧਵਾਂ, ਮੇਹਰ ਸਿੰਘ ਤਲਵੰਡੀ, ਇਕਬਾਲ ਸਿੰਘ ਵੜਿੰਗ, ਮਨਜੀਤ ਸਿੰਘ ਵੈਰੋਵਾਲ਼, ਬਲਜਿੰਦਰ ਸਿੰਘ ਸ਼ੇਰੋਂ,ਗੁਰਮੇਜ ਸਿੰਘ ਰੂੜੇਹਸਲ, ਕੁਲਦੀਪ ਸਿੰਘ, ਮਨਜੀਤ ਸਿੰਘ, ਬਿਕਰਮਜੀਤ ਸਿੰਘ, ਨਿਸ਼ਾਨ ਸਿੰਘ, ਹਰਜਿੰਦਰ ਸਿੰਘ ਕਲਸੀਆਂ, ਅਜਮੇਰ ਸਿੰਘ,ਆਤਮਾ ਸਿੰਘ ਘਰਿਆਲੀ, ਹਰਬੰਸ ਸਿੰਘ,ਗਿਆਨ ਸਿੰਘ ਚੋਹਲਾ,ਜੋਗਾ ਸਿੰਘ ਆਦਿ ਆਗੂ ਹਾਜ਼ਰ ਸਨ
Leave a Comment
Your email address will not be published. Required fields are marked with *