ਤਰਨਤਾਰਨ 14 ਜਨਵਰੀ : (ਵਰਲਡ ਪੰਜਾਬੀ ਟਾਈਮਜ਼)
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਦੀ ਪ੍ਰਧਾਨਗੀ ਹੇਠ ਜ਼ਿਲੇ ਦੇ ਦੋਵਾਂ ਫੋਰਮਾ ਦੀ ਮੀਟਿੰਗ ਬਾਬਾ ਚਾਇਆ ਜੀ ਦੇ ਸਥਾਨਾਂ ਤੇ ਪਿੰਡ ਰਸੂਲਪੁਰ ਵਿਖੇ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਇੰਚਾਰਜ ਤੇ ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਵਿਸ਼ੇਸ਼ ਤੋਰ ਤੇ ਪਹੁੰਚੇ। ਉਹਨਾਂ ਦੀ ਨਿਗਰਾਨੀ ਵਿੱਚ ਜ਼ਿਲ੍ਹਾ ਕੋਰ ਕਮੇਟੀ ਅਤੇ ਜ਼ਿਲ੍ਹਾ ਹੋਲਬਾਡੀ ਦੀ ਮੀਟਿੰਗ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਤੇ ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਜ਼ਿਲ੍ ਆਗੂ ਜਰਨੈਲ ਸਿੰਘ ਨੂਰਦੀ,ਦਿਆਲ ਸਿੰਘ ਮੀਆਵਿੰਡ, ਰੇਸ਼ਮ ਸਿੰਘ ਘੁਰਕਵਿੰਡ ਨੇ ਕਿਹਾ ਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਖਿਲਾਫ ਭਗਵੰਤ ਮਾਨ ਸਰਕਾਰ ਦੇ ਹਲਕਾ ਦਸੂਹਾ ਤੋਂ ਵਿਧਾਇਕ ਕਰਮਬੀਰ ਘੁੰਮਣ ਦਾ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਰਣਯੋਧ ਸਿੰਘ ਗੱਗੋਬੂਹਾ, ਨਵਤੇਜ ਸਿੰਘ ਏਕਲਗੱਡਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਸ਼ਹਿ ਤੇ ਹਲਕਾ ਵਿਧਾਇਕ ਵੱਲੋਂ ਸਿਆਸੀ ਗੁੰਡਾਗਰਦੀ ਕਰਦੇ ਹੋਏ ਪੁਲਿਸ ਪ੍ਰਸ਼ਾਸ਼ਨ ਤੇ ਦਬਾਅ ਬਣਾ ਕੇ ਰੰਜਿਸ਼ ਤਹਿਤ 3 ਔਰਤਾਂ ਸਮੇਤ 8 ਲੋਕਾਂ ਤੇ ਝੂਠਾ ਪਰਚਾ ਦਰਜ਼ ਕਰਵਾ ਕੇ 11 ਦਿਨ ਤੋਂ 80 ਸਾਲਾ ਬਜ਼ੁਰਗ ਮਾਤਾ ਸੁਰਿੰਦਰ ਕੌਰ ਕਾਲੜਾ ਨੂੰ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਉਹ ਹੀ ਸਰਕਾਰ ਹੈ ।ਜਿਹੜੀ ਸੱਤਾਂ ਵਿੱਚ ਆਉਣ ਤੋਂ ਪਹਿਲਾਂ ਕਹਿੰਦੀ ਸੀ । ਇਹ ਆਮ ਲੋਕਾਂ ਦੀ ਸਰਕਾਰ ਹੈ।ਪਰ ਸਰਕਾਰ ਦਾ ਹੁਣ ਅਸਲੀ ਚਿਹਰਾ ਸਾਹਮਣੇ ਆ ਚੱਕਾ ਹੈ। ਜ਼ਿਲ੍ਹਾ ਆਗੂ ਹਰਬਿੰਦਰਜੀਤ ਸਿੰਘ ਕੰਗ ਅਤੇ ਬਲਵਿੰਦਰ ਸਿੰਘ ਚੋਹਲਾ ਸਾਹਿਬ ਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਕਿਹਾ ਕਿ ਜਲਦ ਤੋਂ ਜਲਦ ਝੂਠੇ ਪਰਚੇ ਰੱਦ ਕੀਤੇ ਜਾਣ ਨਹੀਂ ਤਾਂ ਜਥੇਬੰਦੀ ਵੱਲੋਂ 18 ਜਨਵਰੀ ਨੂੰ ਰੇਲ ਚੱਕਾ ਜਾਮ ਕੀਤਾ ਜਾਵੇਗਾ। ਓਹਨਾ ਕਿਹਾ ਕਿ ਭਗਵੰਤ ਮਾਨ ਸਰਕਾਰ ਅਜਿਹੇ ਕੰਮ ਕਰਕੇ ਜਥੇਬੰਦੀਆ ਦੀ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਚੱਲਣ ਵਾਲੇ ਸੰਘਰਸ਼ ਦੇ ਰਾਹ ਵਿੱਚ ਰੋੜੇ ਅਟਕਾਉਂਣ ਦਾ ਕੰਮ ਕਰਕੇ ਕਿਸਾਨਾ ਮਜਦੂਰਾਂ ਦੇ ਵਿਰੁੱਧ ਭੁਗਤ ਕੇ ਮੋਦੀ ਸਰਕਾਰ ਦਾ ਪੱਖ ਪੂਰਨ ਵਾਲਾ ਕੰਮ ਕਰ ਰਹੀ ਹੈ। ਜ਼ਿਲ੍ਹਾ ਆਗੂ ਫਤਿਹ ਸਿੰਘ ਪਿੱਦੀ ਨੇ ਸਾਰੇ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਐਮ ਐਸ ਪੀ ਗਰੰਟੀ ਕਨੂੰਨ ਬਣਵਾਉਣ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਲੈਣ, ਕਿਸਾਨਾਂ ਮਜਦੂਰਾਂ ਦੀ ਕੁਲ ਕਰਜ਼ਾ ਮੁਕਤੀ, ਫ਼ਸਲੀ ਬੀਮਾ ਯੋਜਨਾ ਲਾਗੂ ਕਰਵਾਉਣ, ਕਿਸਾਨ ਮਜਦੂਰ ਲਈ ਪੈਨਸ਼ਨ ਸਕੀਮ, ਲਖੀਮਪੁਰ ਖੀਰੀ ਕਤਲਕਾਂਡ ਦਾ ਇੰਨਸਾਫ਼ ਲੈਣ, 2020 ਬਿਜਲੀ ਸੋਧ ਬਿੱਲ ਰੱਦ ਕਰਵਾਉਣ ਸਮੇਤ ਹੋਰ ਅਹਿਮ ਮੰਗਾਂ ਨੂੰ ਪੂਰਾ ਕਰਵਾਉਣ ਲਈ ਹੋਣ ਜਾ ਰਹੇ ਇਸ ਅੰਦੋਲਨ ਦਾ ਵੱਧ ਚੜ੍ਹ ਕੇ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਲਵਿੰਦਰ ਸਿੰਘ ਜੀਉਬਾਲਾ, ਸਰਵਨ ਸਿੰਘ ਵਲੀਪੁਰ, ਬਲਜਿੰਦਰ ਸਿੰਘ ਸ਼ੇਰੋਂ, ਪਰਮਜੀਤ ਸਿੰਘ ਛੀਨਾ, ਦਿਲਬਾਗ ਸਿੰਘ ਪਹੂਵਿੰਡ, ਨਿਰੰਜਣ ਸਿੰਘ ਬਰਗਾੜੀ, ਮਨਜਿੰਦਰ ਸਿੰਘ ਗੋਹਲਵੜ, ਕੁਲਵੰਤ ਸਿੰਘ ਭੈਲ, ਮੁਖਤਾਰ ਸਿੰਘ ਬਿਹਾਰੀਪੁਰ ਫਤਿਹ ਸਿੰਘ ਵਲੰਟੀਅਰ ਆਦਿ ਆਗੂ ਹਾਜ਼ਰ ਸਨ
Leave a Comment
Your email address will not be published. Required fields are marked with *