ਤਰਨਤਾਰਨ 22 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਵਿੱਚ ਪਿੰਡ ਪੱਧਰ ਮਾਰਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਸੂਬਾ ਆਗੂ ਹਰਪ੍ਰੀਤ ਸਿੰਘ ਸਿੱਧਵਾਂ ਅਤੇ ਸੂਬਾ ਅਤੇ ਜ਼ਿਲ੍ਹਾ ਆਗੂ ਹਰਜਿੰਦਰ ਸਿੰਘ ਸ਼ਕਰੀ ਦੀ ਅਗਵਾਈ ਵਿੱਚ ਹੋਣਾ ਸੀ। ਉਸ ਨੂੰ ਕੁਝ ਕਾਰਨਾਂ ਕਰਕੇ ਮੁਲਤਵੀ ਕੀਤਾ ਜਾਂਦਾ ਹੈ । ਅੱਗੇ ਪ੍ਰੈੱਸ ਨੂੰ ਜਾਣਕਾਰੀ ਦੇਂਦਿਆਂ ਰਣਯੋਧ ਸਿੰਘ ਗੱਗੋਬੂਹਾ, ਨਵਤੇਜ ਸਿੰਘ ਏਕਲਗੱਡਾ ਨੇ ਕਿਹਾ ਕਿ ਅੱਜ ਟਰੈਕਟਰ ਮਾਰਚ ਨੂੰ ਮੁਲਤਵੀ ਕੀਤਾ ਜਾਂਦਾ ਹੈ। ਤੇ ਆਉਣ ਵਾਲੇ ਸਮੇਂ ਵਿੱਚ 1ਫਰਵਰੀ ਤੋਂ ਲੈਕੇ 7ਫਰਵਰੀ ਤੱਕ ਸਾਰੇ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਜੋਨ ਪੱਧਰੀ ਪਿੰਡ ਪੱਧਰੀ ਟਰੈਕਟਰ ਰੋਸ ਮਾਰਚ ਕੀਤਾ ਜਾਵੇਗਾ। ਜ਼ਿਲ੍ਹਾ ਆਗੂ ਜਰਨੈਲ ਸਿੰਘ ਨੂਰਦੀ,ਦਿਆਲ ਸਿੰਘ ਮੀਆਵਿੰਡ, ਰੇਸ਼ਮ ਸਿੰਘ ਘੁਰਕਵਿੰਡ ਨੇ ਕਿਹਾ ਕਿ ਆਪਣੇ ਹੱਕੀ ਮੰਗਾਂ ਨੂੰ ਲੈਕੇ ਦਿੱਲੀ ਕੂਚ ਲਈ ਪਿੰਡੋ ਪਿੰਡੀ
ਟਰੈਕਟਰ ਮਾਰਚ ਕੀਤਾ ਜਾਵੇਗਾ। ਜਿਸ ਵਿੱਚ ਹਜ਼ਾਰਾਂ ਬੀਬੀਆਂ, ਨੋਜਵਾਨ, ਕਿਸਾਨ, ਮਜ਼ਦੂਰ ਸ਼ਾਮਲ ਹੋਣ ਗੇ। ਲੋਕਾਂ ਨੂੰ ਟਰੈਕਟਰ ਮਾਰਚ ਰਾਹੀਂ ਦਿੱਲੀ ਕੂਚ ਲਈ ਸੁਨੇਹਾ ਦਿੱਤਾ ਜਾਵੇਗਾ। ਜ਼ਿਲ੍ਹਾ ਆਗੂ ਹਰਬਿੰਦਰਜੀਤ ਸਿੰਘ ਕੰਗ, ਫਤਿਹ ਸਿੰਘ ਪਿੱਦੀ, ਬਲਵਿੰਦਰ ਸਿੰਘ ਚੋਹਲਾ ਸਾਹਿਬ ਨੇ ਸਾਰੇ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਐਮ ਐਸ ਪੀ ਗਰੰਟੀ ਕਨੂੰਨ ਬਣਵਾਉਣ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਲੈਣ, ਕਿਸਾਨਾਂ ਮਜਦੂਰਾਂ ਦੀ ਕੁਲ ਕਰਜ਼ਾ ਮੁਕਤੀ, ਫ਼ਸਲੀ ਬੀਮਾ ਯੋਜਨਾ ਲਾਗੂ ਕਰਵਾਉਣ, ਕਿਸਾਨ ਮਜਦੂਰ ਲਈ ਪੈਨਸ਼ਨ ਸਕੀਮ, ਲਖੀਮਪੁਰ ਖੀਰੀ ਕਤਲਕਾਂਡ ਦਾ ਇੰਨਸਾਫ਼ ਲੈਣ, 2020 ਬਿਜਲੀ ਸੋਧ ਬਿੱਲ ਰੱਦ ਕਰਵਾਉਣ ਸਮੇਤ ਹੋਰ ਅਹਿਮ ਮੰਗਾਂ ਨੂੰ ਪੂਰਾ ਕਰਵਾਉਣ ਲਈ ਹੋਣ ਜਾ ਰਹੇ ਇਸ ਅੰਦੋਲਨ ਦਾ ਵੱਧ ਚੜ੍ਹ ਕੇ ਸਾਥ ਦੇਣ ਦੀ ਅਪੀਲ ਕੀਤੀ
Leave a Comment
Your email address will not be published. Required fields are marked with *