ਸਿੱਖ ਸੰਸਥਾਵਾਂ ਵੱਲੋਂ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਦਿੱਤਾ ਜਾਂਦੈ ਵਜ਼ੀਫਾ!
ਕੋਟਕਪੂਰਾ, 23 ਜਨਵਰੀ ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਅਮਰੀਕਾ ਅਤੇ ਨਿਸ਼ਕਾਮ ਸਿੱਖ ਵੈਲਫ਼ੇਅਰ ਕੌਂਸਲ ਨਵੀਂ ਦਿੱਲੀ ਵਲੋਂ ਕਿੱਤਾਮੁੱਖੀ ਕੋਰਸ ਕਰ ਰਹੇ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਹਰ ਸਾਲ ਵਜ਼ੀਫਾ ਦਿੱਤਾ ਜਾਂਦਾ ਹੈ। ਇਹ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਹਰਵਿੰਦਰ ਸਿੰਘ ਮਰਵਾਹ ਨੇ ਦੱਸਿਆ ਕਿ ਸਾਲ 2023-24 ਦੌਰਾਨ ਵਜ਼ੀਫਾ ਪ੍ਰਾਪਤ ਕਰਨ ਵਾਲੇ 180 ਵਿਦਿਆਰਥੀਆਂ ਦੀ ਇੰਟਰਵਿਊ ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਫਰੀਦਕੋਟ ਵਿਖ਼ੇ ਕੀਤੀ ਗਈ। ਉਹਨਾਂ ਦੱਸਿਆ ਕਿ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਮਾਰਚ ’ਚ ਵਜ਼ੀਫੇ ਜਾਰੀ ਕੀਤੇ ਜਾਣਗੇ। ਉਹਨਾਂ ਪਿਛਲੇ ਸਾਲ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਚਾਰ ਕਰੋੜ ਦੇ ਵਜ਼ੀਫੇ ਤਕਰੀਬਨ 1600 ਵਿਦਿਆਰਥੀਆਂ ਨੂੰ ਪੰਜਾਬ ’ਚ ਵੰਡੇ ਗਏ ਸਨ। ਸਾਲ 2000 ਤੋਂ ਹੁਣ ਤੱਕ ਤਕਰੀਬਨ 15000 ਤੋਂ ਵੱਧ ਬੱਚਿਆਂ ਨੂੰ ਪੜ੍ਹਾ ਕੇ, ਆਪਣੇ ਪੈਰਾਂ ’ਤੇ ਖੜੇ ਹੋਣਯੋਗ ਬਣਾ ਦਿੱਤਾ ਗਿਆ ਹੈ। ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਮੁਤਾਬਿਕ ਨਿਸ਼ਕਾਮ ਵੱਲੋਂ ਜਿੱਥੇ ਸਿੱਖਿਆ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ, ਉੱਥੇ ਸਮਾਜਸੇਵਾ ਦੇ ਖੇਤਰ ਵਿੱਚ ਬਹੁਤ ਸਾਰੀਆਂ ਸੇਵਾਵਾਂ ਨਿਭਾਈਆ ਜਾ ਰਹੀਆਂ ਹਨ। ਪਿਛਲੇ ਸਾਲ ਆਏ ਹੜਾਂ ਦੌਰਾਨ ਸਤਲੁਜ, ਘੱਗਰ ਦੀ ਲਪੇਟ ਵਿੱਚ ਆਏ ਕਿਸਾਨ ਵੀਰਾਂ ਨੂੰ ਘਰੇਲੂ ਰਾਸ਼ਨ, ਦਵਾਈਆਂ ਤੋਂ ਇਲਾਵਾ ਪਸ਼ੂਆਂ ਲਈ ਚਾਰਾ, ਫੀਡ ਅਤੇ ਬੀਜਣ ਲਈ ਬੀਜ ਵੀ ਲਈ ਭੇਜਿਆ। ਕਰੋਨਾ ਕਾਲ ਦੌਰਾਨ ਆਕਸੀਜਨ ਦਾ ਲੰਗਰ ਲਾਇਆ ਗਿਆ। ਅੱਜ ਦੀ ਇੰਟਰਵਿਊ ਦੌਰਾਨ ਡਾ. ਅਵੀਨਿੰਦਰਪਾਲ ਸਿੰਘ, ਡਾ. ਗੁਰਪ੍ਰੀਤ ਸਿੰਘ, ਧਰਮਵੀਰ ਸਿੰਘ ਸਾਬਕਾ ਜਿਲ੍ਹਾ ਸਿੱਖਿਆ ਅਫ਼ਸਰ, ਇੰਜ. ਮਨਪ੍ਰੀਤ ਕੌਰ, ਸੁਖਜੀਤ ਕੌਰ ਐਡਵੋਕੇਟ, ਸੁਰਿੰਦਰ ਕੌਰ, ਗੁਰਚੈਨ ਸਿੰਘ, ਪ੍ਰਭਜੋਤ ਸਿੰਘ, ਹਰਜੀਤ ਸਿੰਘ, ਮਨਦੀਪ ਸਿੰਘ, ਗੁਰਮੀਤ ਸਿੰਘ ਸੰਧੂ, ਸਰਬਜੀਤ ਸਿੰਘ, ਨਵਦੀਪ ਸਿੰਘ, ਅਮਨਦੀਪ ਸਿੰਘ ਆਦਿ ਵੀ ਹਾਜ਼ਰ ਸਨ।
Leave a Comment
Your email address will not be published. Required fields are marked with *