ਫਿਰੋਜ਼ਪੁਰ, 6 ਦਸੰਬਰ, (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ 17 ਦਸੰਬਰ ਨੂੰ ਫਿਰੋਜ਼ਪੁਰ ਵਿਖੇ ਹੋਣ ਜਾ ਰਹੀ ਜਨਸਭਾ ਵਿੱਚ ਸ਼ਿਰਕਤ ਕਰਨਗੇ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਉਨ੍ਹਾਂ ਦੀ ਆਮਦ ਨੂੰ ਲੈ ਕੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ 17 ਦਸੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਜਨ ਸਭਾ ਨੂੰ ਸੰਬੋਧਨ ਕਰਨਗੇ।
ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
Leave a Comment
Your email address will not be published. Required fields are marked with *