ਆਖਿਆ! ਸਰਕਾਰੀ ਦਫ਼ਤਰਾਂ ’ਚ ਹੋ ਰਹੀ ਖੱਜਲ-ਖੁਆਰੀ ਤੋਂ ਮੁਕਤ ਕਰਾਉਣ ਲਈ ‘ਆਪ’ ਸਰਕਾਰ ਦਾ ਕ੍ਰਾਂਤੀਕਾਰੀ ਫ਼ੈਸਲਾ
ਕੋਟਕਪੂਰਾ, 15 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਸੁਪਰੀਮੋ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਸਦਕਾ ‘ਸਰਕਾਰ ਤੁਹਾਡੇ ਦੁਆਰ’ ਯੋਜਨਾ ਦਾ ਆਗਾਜ਼ ਪੰਜਾਬ ਵਾਸੀਆਂ ਲਈ ‘ਆਪ’ ਸਰਕਾਰ ਵਲੋਂ ਦਿੱਤਾ ਗਿਆ ਅਨਮੋਲ ਤੋਹਫ਼ਾ ਹੈ, ਜੋ ਪੰਜਾਬ ਵਾਸੀਆਂ ਲਈ ਬਹੁਤ ਹੀ ਫਾਇਦੇਮੰਦ ਸਾਬਿਤ ਹੋ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਬਲਾਕ ਪ੍ਰਧਾਨ ਸੰਜੀਵ ਕੁਮਾਰ ਕਾਲੜਾ ਨੇ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸਮਈ ਸੋਚ ਸਦਕਾ ਪੰਜਾਬ ਤਰੱਕੀ ਦੇ ਰਸਤੇ ’ਤੇ ਚੱਲ ਰਿਹਾ ਹੈ ਅਤੇ ਪੰਜਾਬ ਵਾਸੀਆਂ ਨਾਲ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਚੋਣ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਸੰਜੀਵ ਕੁਮਾਰ ਕਾਲੜਾ ਨੇ ਕਿਹਾ ਕਿ ਭਗਵੰਤ ਮਾਨ ‘ਸਰਕਾਰ ਤੁਹਾਡੇ ਦੁਆਰ’ ਯੋਜਨਾ ਅਧੀਨ ਵਿਸ਼ੇਸ਼ ਸਿਖਲਾਈ ਪ੍ਰਾਪਤ ਮੁਲਾਜਮਾਂ ਵੱਲੋਂ ਘਰ-ਘਰ ਤਕ ਪਹੁੰਚ ਕਰ ਕੇ ਲੋਕਾਂ ਨੂੰ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪੱਛੜੇ ਖੇਤਰ, ਪੈਨਸ਼ਨ, ਸ਼ਗਨ ਸਕੀਮ, ਅਪੰਗਤਾ ਸਰਟੀਫ਼ਿਕੇਟ, ਬਿਜਲੀ ਬਿੱਲ ਅਤੇ ਜ਼ਮੀਨ ਦੀ ਹੱਦਬੰਦੀ ਸਮੇਤ 43 ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਦਿੱਲੀ ਤੋਂ ਬਾਅਦ ਸੂਬਾ ਵਾਸੀਆਂ ਨੂੰ ਇਹ ਯੋਜਨਾ ਪ੍ਰਦਾਨ ਕਰਨ ਵਾਲਾ ਪੰਜਾਬ ਦੇਸ਼ ’ਚ ਪਹਿਲਾ ਸੂਬਾ ਬਣਿਆ ਹੈ, ਜੋ ਕਿ ਪੂਰੇ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ। ਸੰਜੀਵ ਕੁਮਾਰ ਕਾਲੜਾ ਨੇ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਮੰਤਵ ਪੰਜਾਬ ਵਾਸੀਆਂ ਨੂੰ ਭਿ੍ਰਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਪ੍ਰਦਾਨ ਕਰਨਾ ਹੈ ਅਤੇ ਇਸ ਸਬੰਧੀ ਸਮੇਂ-ਸਮੇਂ ’ਤੇ ਸਰਕਾਰ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਸਿਖਲਾਈ ਪ੍ਰਾਪਤ ਮੁਲਾਜ਼ਮਾਂ ਵੱਲੋਂ ਘਰ-ਘਰ ਤੱਕ 43 ਸੇਵਾਵਾਂ ਪਹੁੰਚਾਉਣ ਨਾਲ ਭਿ੍ਸ਼ਟਾਚਾਰ ਨੂੰ ਹੋਰ ਠੱਲ ਪਵੇਗੀ, ਕਿਉਂਕਿ ਮੁਲਾਜ਼ਮਾਂ ਵੱਲੋਂ ਕਿਸੇ ਵੀ ਸੇਵਾ ਲਈ ਜ਼ਰੂਰੀ ਕਾਗਜ਼ੀ ਕਾਰਵਾਈ ਕਰਨ ਤੋਂ ਬਾਅਦ ਇਸ ਸਬੰਧੀ ਸਰਕਾਰੀ ਫ਼ੀਸ ਦੀ ਰਸੀਦ ਜਾਰੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਹੋ ਰਹੀ ਖੱਜਲ-ਖੁਆਰੀ ਤੋਂ ਮੁਕਤ ਕਰਵਾਉਣ ਲਈ ‘ਆਪ’ ਸਰਕਾਰ ਵੱਲੋਂ ਇਹ ਕ੍ਰਾਂਤੀਕਾਰੀ ਫ਼ੈਸਲਾ ਲਿਆ ਗਿਆ ਹੈ, ਕਿਉਂਕਿ ‘ਆਪ’ ਸਰਕਾਰ ਲੋਕਾਂ ਦੀ ਚੁਣੀ ਹੋਈ ਆਪਣੀ ਸਰਕਾਰ ਹੈ ਅਤੇ ‘ਆਪ’ ਸਰਕਾਰ ਵੱਲੋਂ ਲਾਗੂ ਕੀਤੀ ਹਰ ਯੋਜਨਾ ਸਿਰਫ਼ ਪੰਜਾਬ ਦੇ ਲੋਕਾਂ ਦੀ ਬਿਹਤਰੀ ’ਤੇ ਹੀ ਕੇਂਦਰਿਤ ਹੁੰਦੀ ਹੈ। ਸੰਜੀਵ ਕੁਮਾਰ ਕਾਲੜਾ ਨੇ ਅੱਗੇ ਕਿਹਾ ਕਿ ‘ਆਪ’ ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ ਦੌਰਾਨ ਅਨੇਕਾਂ ਕ੍ਰਾਂਤੀਕਾਰੀ ਫ਼ੈਸਲੇ ਲਾਗੂ ਕੀਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਇਸੇ ਤਰਾਂ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲੋਕ ਭਲਾਈ ਸਕੀਮਾਂ ਲਗਾਤਾਰ ਜਾਰੀ ਕੀਤੀਆਂ ਜਾਣਗੀਆਂ ਅਤੇ ਪੰਜਾਬ ਨੂੰ ਦੇਸ਼ ਦਾ ਨੰਬਰ ਵਨ ਸੂਬਾ ਬਣਾਇਆ ਜਾਵੇਗਾ।
Leave a Comment
Your email address will not be published. Required fields are marked with *