ਫਰੀਦਕੋਟ , 23 ਮਾਰਚ (ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਤੋਂ ਆਪ ਦੇ ਸੀਨੀਅਰ ਆਗੂ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਕਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗਿ੍ਰਫਤਾਰ ਕਰ ਲਿਆ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਗਿ੍ਰਫਤਾਰ ਹੋਣਾ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਜਨੀਤਿਕ ਸਾਜਿਸ਼ ਹੈ। ਅਤੇ ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੇ ਕਿਸੇ ਨੇਤਾ ਤੋਂ ਡਰ ਲੱਗਦਾ ਹੈ ਤੇ ਉਹ ਅਰਵਿੰਦ ਕੇਜਰੀਵਾਲ ਹਨ , ਕਿਉਂਕਿ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਵੀ ਉਸ ਸਮੇਂ ਹੋਈ ਹੈ ਜਦੋਂ ਲੋਕ ਸਭਾ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ ਅਤੇ ਆਮ ਆਦਮੀ ਪਾਰਟੀ ਦੇ ਲਗਭਗ ਬਹੁਤੇ ਉਮੀਦਵਾਰ ਆਪਣੇ ਹਲਕਿਆਂ ’ਚ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ ਅਤੇ ਅਤੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਪ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ। ਵਿਧਾਇਕ ਸੇਖੋਂ ਨੇ ਕਿਹਾ ਹੈ ਕਿ ਦਿੱਲੀ ’ਚ ਕਥਿੱਤ ਸਰਾਬ ਘੁਟਾਲੇ ਦਾ ਬਹਾਨਾ ਬਣਾ ਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਸਮੇਤ ਕਈ ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਭਾਜਪਾ ਤੇ ਇਲਜਾਮ ਲਾਉਂਦਿਆਂ ਕਿਹਾ ਕਿ ਭਾਜਪਾ ਗਿ੍ਰਫਤਾਰੀਆਂ ਦੀ ਦਹਿਸ਼ਤ ਪੈਦਾ ਕਰ ਦਿੱਲੀ ਦੀ ਆਪ ਸਰਕਾਰ ਦਾ ਕੰਮਕਾਜ ਰੋਕ ਰਹੀ ਹੈ। ਇਸ ਤੋਂ ਪਹਿਲਾਂ ਸੂਬੇ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਨੂੰ ਵੀ ਸੀਬੀਆਈ ਨੇ 26 ਫਰਵਰੀ 2023 ਨੂੰ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ਦੌਰਾਨ ਗਿ੍ਰਫਤਾਰ ਕੀਤਾ ਸੀ। ਹਾਲਾਂਕਿ, ਅਗਸਤ 2022 ਵਿੱਚ ਦਿੱਲੀ ਸਰਕਾਰ ਨੇ ਇਸ ਨਵੀਂ ਸਰਾਬ ਨੀਤੀ ਨੂੰ ਰੱਦ ਕਰ ਦਿੱਤਾ ਸੀ।