ਕੋਟਕਪੂਰਾ, 1 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ 1 ਅਕਤੂਬਰ ਤੋਂ ਪੰਜਾਬ ਦੀਆਂ ਸਾਰੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਫਸਲ ਦੀ ਖਰੀਦ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ, ਜਿਸ ਸਬੰਧੀ ਅੱਜ ਅਨਾਜ ਮੰਡੀ ਕੋਟਕਪੂਰਾ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਮਾਰਕਿਟ ਕਮੇਟੀ ਕੋਟਕਪੂਰਾ ਦੇ ਸੈਕਟਰੀ ਯੁਗਵੀਰ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਟਕਪੂਰਾ ਅਨਾਜ ਮੰਡੀ ਅਤੇ ਉਹਨਾਂ ਦੇ ਅਧੀਨ ਆਉਂਦੀਆਂ ਪੇਂਡੂ ਅਨਾਜ ਮੰਡੀਆਂ ਵਿੱਚ ਦੋਰਾ ਕਰਨ ਉਪਰੰਤ ਵੇਖਿਆ ਗਿਆ ਕਿ ਹੈ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਨਾਜ ਮੰਡੀ ’ਚ ਪੀਣ ਲਈ ਪਾਣੀ ਦੇ ਪ੍ਰਬੰਧ ਅਤੇ ਛਾਂ ਅਤੇ ਬਿਜਲੀ ਆਦਿ ਹੋਰਨਾਂ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਨਾਲ ਮੁਕੰਮਲ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਅਨਾਜ ਮੰਡੀਆਂ ’ਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਹਨਾਂ ਦੀ ਅਨਾਜ ਮੰਡੀ ’ਚ ਫਸਲ ਆਉਣ ਸਮੇਂ ਉਹਨਾਂ ਦਾ ਵਾਜਿਬ ਮੁੱਲ ਵੀ ਮਿਲੇਗਾ। ਇਸ ਸਬੰਧੀ ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਵੀ ਆਪਣੀ ਫਸਲ ਸੁੱਕਾ ਕੇ ਹੀ ਲੈ ਕੇ ਆਉਣੀ ਚਾਹੀਦੀ ਹੈ ਤਾਂ ਜੋ ਉਹਨਾਂ ਨੂੰ ਅਨਾਜ ਮੰਡੀ ’ਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਸਮੇਂ ਮੰਡੀ ਸੁਪਰਵਾਈਜਰ ਸਿਮਰਨਜੀਤ ਸਿੰਘ ਮੱਕੜ, ਅਮਿਤੋਜ ਸ਼ਰਮਾ ਸਮੇਤ ਹੋਰ ਵੀ ਮੈਂਬਰ ਹਾਜਰ ਸਨ।
Leave a Comment
Your email address will not be published. Required fields are marked with *