ਕੋਟਕਪੂਰਾ, 28 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੀ ਯੋਗ ਰਹਿਨੁਮਾਈ ਹੇਠ ਇੱਕ ਬੱਸ 28 ਜਨਵਰੀ ਦਿਨ ਐਤਵਾਰ ਨੂੰ ਸਵੇਰੇ ਗੋਲ ਚੌਂਕ ਕੋਟਕਪੂਰਾ ਤੋਂ ਰਵਾਨਾ ਕੀਤੀ ਗਈ, ਬੱਸ ਰਵਾਨਾ ਕਰਨ ਸਮੇਂ ਸਪੀਕਰ ਸੰਧਵਾਂ ਦੇ ਪੀ ਆਰ ਓ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਅਤੇ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਨੇ ਦੱਸਿਆ ਕਿ ਉਕਤ ਬੱਸ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਹਿਬ ਜਾਣ ਉਪਰੰਤ ਰਾਤ ਦਾ ਠਹਿਰਾਓ ਸ਼੍ਰੀ ਅੰਮ੍ਰਿਤਸਰ ਸਾਹਿਬ ਹੋਵੇਗਾ ਅਤੇ ਵਾਪਸੀ ਅਗਲੇ ਦਿਨ ਸੋਮਵਾਰ ਹੋਵੇਗੀ। ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆ ਨੂੰ ਲੋੜੀਂਦੇ ਸਮਾਨ ਦੀਆਂ ਕਿੱਟਾ ਅਤੇ ਰਿਹਾਇਸ਼ ਦਾ ਉਚਿਤ ਪ੍ਰਬੰਧ ਕੀਤਾ ਗਿਆ ਹੈ। ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਦਾ ਇਸ ਉਪਰਾਲੇ ਲਈ ਵਿਸੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਨਰੇਸ਼ ਸਿੰਗਲਾ, ਮਨਦੀਪ ਸਿੰਘ ਮੌਂਗਾ ਅਤੇ ਸੁਖਦੇਵ ਸਿੰਘ ਪਦਮ ਨੇ ਦੱਸਿਆ ਕਿ ਉਕਤ ਸਕੀਮ ਤਹਿਤ ਪਹਿਲਾਂ ਵੀ ਸ਼੍ਰੀ ਖਾਟੂ ਸ਼ਿਆਮ ਜੀ, ਚਿੰਤਪੁਰਨੀ ਅਤੇ ਆਨੰਦਪੁਰ ਸਾਹਿਬ ਤੋਂ ਇਲਾਵਾ ਸਰਹਿੰਦ ਦੀ ਯਾਤਰਾ ਲਈ ਵੀ ਬੱਸਾਂ ਭੇਜੀਆਂ ਗਈਆਂ ਹਨ। ਇਸ ਮੌਕੇ ਸ਼ਹਿਰੀ ਬਲਾਕ ਪ੍ਰਧਾਨ ਮੇਹਰ ਸਿੰਘ ਚਾਨੀ, ਸੰਜੀਵ ਕਾਲੜਾ, ਬੱਬੀ ਵਾਂਦਰ ਜਟਾਨਾ, ਡਾਕਟਰ ਸੁਖਪਾਲ ਸਿੰਘ ਵਾੜਾ ਦਰਾਕਾ, ਗੁਰਤੇਜ ਸਿੰਘ ਬਰਾੜ, ਸ਼ਮਸ਼ੇਰ ਸਿੰਘ ਭਾਨਾ ਵਿਸੇਸ਼ ਤੌਰ ‘ਤੇ ਹਾਜ਼ਰ ਸਨ।
Leave a Comment
Your email address will not be published. Required fields are marked with *