ਰੋਪੜ, 29 ਨਵੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼)
ਪਿਛਲੇ ਹਫ਼ਤੇ ਹੈਦਰਾਬਾਦ ਵਿਖੇ ਹੂਸੈਨ ਸਾਗਰ ਝੀਲ ਉੱਪਰ ਹੋਏ ਨੈਸ਼ਨਲ ਰੋਇੰਗ ਮੁਕਾਬਲਿਆਂ (ਕੋਕਸਲੈੱਸ) ਵਿੱਚ ਸ.ਸ.ਸ.ਸ. (ਕੰਨਿਆ) ਰੂਪਨਗਰ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਕਾਂਸੇ ਦਾ ਤਮਗਾ ਜਿੱਤ ਕੇ ਆਪਣਾ, ਪੰਜਾਬ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਸੰਦੀਪ ਕੌਰ ਨੇ ਰੋਇੰਗ ਕੋਚ ਜੋਗਿੰਦਰ ਸਿੰਘ ਚੀਮਾ ਦੁਆਰਾ ਕਰਵਾਈ ਮਿਹਨਤ ਦੀ ਭਰਭੂਰ ਸ਼ਲਾਘਾ ਕਰਦਿਆਂ ਸਿਮਰਨਜੀਤ ਨੂੰ ਮੁਬਾਰਕਾਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸੇ ਤਰ੍ਹਾਂ ਭਵਿੱਖ ਵਿੱਚ ਵੀ ਵਿਦਿਆਰਥਣਾਂ ਦੇ ਬਹੁ-ਪੱਖੀ ਵਿਕਾਸ ਵੱਲ ਉਚੇਚਾ ਧਿਆਨ ਦੇਣ ਦਾ ਅਹਿਦ ਦੁਹਰਾਇਆ। ਇਸ ਮੌਕੇ ਵਾਇਸ ਪ੍ਰਿੰਸੀਪਲ ਹਰਪ੍ਰੀਤ ਕੌਰ ਅਤੇ ਹੋਰ ਟੀਚਿੰਗ/ਨਾਨ-ਟੀਚਿੰਗ ਸਟਾਫ਼ ਹਾਜਰ ਸਨ।