ਰੋਪੜ, 6 ਨਵੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼)
ਮਾਣਯੋਗ ਭਾਰਤੀ ਚੋਣ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਦੀਆਂ ਹਿਦਾਇਤਾਂ ਅਨੁਸਾਰ ਸ.ਸ.ਸ.ਸ. (ਕੰਨਿਆ) ਰੂਪਨਗਰ ਵਿਖੇ ਵਿਦਿਆਰਥਣਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਮਕਸਦ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਤਹਿਤ ਪ੍ਰਿੰ. ਸੰਦੀਪ ਕੌਰ ਦੀ ਅਗਵਾਈ ਵਿੱਚ ਪ੍ਰਸ਼ਨ-ਉੱਤਰ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੀਆਂ ਟੀਮਾਂ ਨੂੰ ਪ੍ਰਿੰਸੀਪਲ ਵੱਲੋਂ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਿਆਰੀ ਕਰਵਾਉਣ ਵਾਲੀਆਂ ਅਧਿਆਪਕਾਵਾਂ ਪ੍ਰਭਜੋਤ ਕੌਰ, ਅਮਨਦੀਪ ਕੌਰ ਅਤੇ ਭਾਗ ਲੈਣ ਵਾਲੇ ਵਿਦਿਆਰਥੀ ਹਾਜ਼ਰ ਸਨ।