ਰੋਪੜ, 19 ਦਸੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼)
ਸ.ਸ.ਸ.ਸ. ਸਕੂਲ (ਕੰਨਿਆ) ਰੂਪਨਗਰ ਵਿਖੇ ਪ੍ਰਿੰਸੀਪਲ ਸੰਦੀਪ ਕੌਰ ਅਤੇ ਵਾਇਸ ਪ੍ਰਿੰ. ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਸੱਤ ਦਿਨਾਂ ਐੱਨ.ਐੱਸ.ਐੱਸ. ਕੈਂਪ ਦੀ ਸ਼ੁਰੂਆਤ ਕੀਤੀ ਗਈ। ਵਿਸ਼ੇਸ਼ ਸੱਦੇ ‘ਤੇ ਪਹੁੰਚੇ ਸੁਰਜਨ ਸਿੰਘ ਰਿਟਾ. ਪੰਜਾਬੀ ਲੈਕਚਰਾਰ ਨੇ ਕੈਂਪ ਦਾ ਉਦਘਾਟਨ ਕਰਦਿਆਂ ਬੱਚਿਆਂ ਨੂੰ ਕੈਂਪ ਦੀ ਅਹਿਮੀਅਤ ਦੱਸਦੇ ਹੋਏ ਇਸਨੂੰ ਸਫ਼ਲ ਬਣਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਅਫ਼ਸਰ ਰਜਿੰਦਰ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ‘ਸੋਹਣਾ ਸਕੂਲ’ ਤੇ ‘ਰੰਗਲਾ ਪੰਜਾਬ’ ਪ੍ਰੋਗਰਾਮਾਂ ਤਹਿਤ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਗੁਰਪ੍ਰੀਤ ਕੌਰ ਲੈਕਚਰਾਰ ਸਰੀਰਕ ਸਿੱਖਿਆ, ਹਰਜਿੰਦਰ ਕੌਰ ਐਸ.ਐਲ.ਏ., ਹੋਰ ਸਕੂਲ ਸਟਾਫ਼ ਅਤੇ ਵਲੰਟੀਅਰ ਉਚੇਚੇ ਤੌਰ ‘ਤੇ ਸ਼ਾਮਲ ਹੋਏ।