ਰੋਪੜ, 15 ਫਰਵਰੀ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼)
ਸ.ਸ.ਸ.ਸ. (ਕੰਨਿਆ) ਰੂਪਨਗਰ ਵਿਖੇ ਬਸੰਤ ਪੰਚਮੀ ਮੌਕੇ ਪ੍ਰਿੰਸੀਪਲ ਸੰਦੀਪ ਕੌਰ ਦੀ ਅਗਵਾਈ ਵਿੱਚ ਇੱਕ ਦਿਨਾਂ ਐਨ.ਐਸ.ਐਸ ਲਗਾਇਆ ਗਿਆ। ਪ੍ਰੋਗਰਾਮ ਅਫਸਰ ਰਜਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ 11ਵੀਂ ਜਮਾਤ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ। ਜਿੱਥੇ ਗੁਰਪ੍ਰੀਤ ਕੌਰ ਮਿਊਜ਼ਿਕ ਮਿਸਟ੍ਰੈਸ ਨੇ ਸਰਸਵਤੀ ਵੰਦਨਾ ਨਾਲ ਪ੍ਰੋਗਰਾਮ ਦਾ ਆਗਾਜ਼ ਕੀਤਾ ਅਤੇ ਸੀਮਾ ਚੋਪੜਾ ਵੱਲੋਂ ਸਰਸਵਤੀ ਮੰਤਰਾਂ ਦਾ ਉਚਾਰਨ ਕੀਤਾ ਗਿਆ। ਪ੍ਰਿੰਸੀਪਲ ਵੱਲੋਂ ਇਸ ਤਿਉਹਾਰ ਦੀ ਮਹੱਤਤਾ ਦੱਸਦੇ ਹੋਏ ਇਸਦੇ ਪਿਛੋਕੜ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਾਵਧਾਨੀਆਂ ਰੱਖਦੇ ਹੋਏ ਚਾਈਨਾ ਡੋਰ ਵਗੈਰਾ ਤੋਂ ਗੁਰੇਜ਼ ਕਰਕੇ ਸਹੀ ਢੰਗ ਨਾਲ਼ ਮਨਾਉਣ ਦੀ ਪ੍ਰੇਰਨਾ ਦਿੱਤੀ ਗਈ। ਉਪਰੰਤ ਵਿਦਿਆਰਥਣਾਂ ਨੇ ਪਤੰਗ ਉਡਾ ਕੇ ਇਸ ਤਿਉਹਾਰ ਦਾ ਆਨੰਦ ਮਾਣਿਆ। ਜਿਕਰਯੋਗ ਹੈ ਕਿ ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਦੀ ਚੋਣ ਬਿਜ਼ਨਸ ਬਲਾਸਟਰ ਪ੍ਰੋਗਰਾਮ ਤਹਿਤ ਸਿਖਰਲੀਆਂ 10 ਟੀਮਾਂ ਵਿੱਚ ਹੋਈ ਹੈ। ਜੋ ਕਿ ਸਕੂਲ ਲਈ ਬੜੀ ਮਾਣ ਵਾਲੀ ਗੱਲ ਹੈ। ਇਸ ਮੌਕੇ ਪ੍ਰਿੰਸੀਪਲ ਵੱਲੋਂ ਸੈਸ਼ਨ 2022-23 ਦੌਰਾਨ ਬਾਰਵੀਂ ਦੀਆਂ ਸਾਰੀਆਂ ਵਿਦਿਆਰਥਣਾਂ ਵੱਲੋਂ 60% ਤੋਂ ਵੱਧ ਅੰਕ ਪ੍ਰਾਪਤ ਕਰਨ ਤੇ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਉਚੇਚੇ ਤੌਰ ‘ਤੇ ਸਨਮਾਨ ਚਿੰਨ੍ਹਾਂ ਨਾਲ਼ ਸਨਮਾਨਿਤ ਕੀਤਾ ਗਿਆ।