ਡੀ.ਐੱਸ.ਟੀ/ਸੀ.ਟੀ.ਐੱਸ. ਕੰਟੈਰਕਟ ਇੰਸਟਰੱਕਟਰ ਯੂਨੀਅਨ ਨਾਲ ਮੁੱਖ ਮੰਤਰੀ ਪੰਜਾਬ ਨੇ ਕੀਤੀ ਮੀਟਿੰਗ
ਕੋਟਕਪੂਰਾ, 10 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡੀ.ਐੱਸ.ਟੀ/ਸੀ.ਟੀ.ਐੱਸ. ਕੰਟੈਰਕਟ ਇੰਸਟਰੱਕਟਰ ਯੂਨੀਅਨ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਜਿਮਨੀ ਚੋਣ ਵਿਖੇ ਹੋਏ ਰੋਸ ਪ੍ਰਦਰਸ਼ਨ ਦੌਰਾਨ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਸਪੁੱਤਰ ਪ੍ਰਭਜੋਤ ਸਿੰਘ ਢਿੱਲੋਂ ਵੱਲੋਂ ਲਿਖਤੀ ਰੂਪ ਵਿੱਚ ਦਿੱਤੇ ਭਰੋਸੇ ਅਨੁਸਾਰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਾਰਵਾਈ ਗਈ। ਜਿਸ ਵਿੱਚ ਯੂਨੀਅਨ ਡੀਐੱਸ.ਟੀ./ਸੀ.ਟੀ.ਐੱਸ. ਕੰਟੈਰਕਟ ਇੰਸਟਰੱਕਟਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਜਾਇਜ ਮੰਗਾਂ ਜਿਵੇਂ ਸੇਵਾ ਸੁਰੱਖਿਆ ਅਤੇ ਤਨਖਾਹ ਵਿੱਚ ਵਾਧਾ ਬਾਰੇ ਮੁੱਖ ਮੰਤਰੀ ਪੰਜਾਬ ਨੂੰ ਯਾਦ ਕਰਵਾਇਆ ਗਿਆ, ਕਿਉਂਕਿ ਮੁੱਖ ਮੰਤਰੀ ਅਤੇ ਉਹਨਾ ਦੀ ਪੈਨਲ ਵੱਲੋਂ ਫਗਵਾੜਾ ਮੀਟਿੰਗ ਦੌਰਾਨ ਭਰੋਸਾ ਦਿੱਤਾ ਗਿਆ ਸੀ ਕਿ ਤੁਹਾਡੀ ਨੌਕਰੀ ਨੂੰ 58 ਸਾਲ ਦੀ ਉਮਰ ਤੱਕ ਪੱਕੀ ਕਰਕੇ ਸੁਰੱਖਿਅਤ ਕੀਤਾ ਜਾਵੇਗਾ ਅਤੇ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਜਾਵੇਗਾ। ਇਸ ਸਮੇਂ ਮੁੱਖ ਮੰਤਰੀ ਵੱਲੋ ਭਰੋਸਾ ਦਿਵਾਇਆ ਗਿਆ ਕਿ ਅਸੀ ਤੁਹਾਡੀਆਂ ਮੰਗਾਂ ਨੂੰ ਜਲਦ ਪੂਰਾ ਕਰ ਦੇਵਾਂਗੇ ਅਤੇ ਤੁਹਾਡੀ ਨੌਕਰੀ ਨੂੰ 58 ਸਾਲ ਦੀ ਉਮਰ ਤੱਕ ਸੁਰੱਖਿਅਤ ਕਰਾਗੇ। ਯੂਨੀਅਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਸਾਡੀਆ ਇਹਨਾ ਮੁੱਖ ਮੰਗਾਂ ਨੂੰ ਮਿਤੀ 13/11/2024 ਤੱਕ ਪੂਰਾ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਵੱਡੇ ਪੱਧਰ ’ਤੇ ਚੱਬੇਵਾਲ (ਹੁਸ਼ਿਆਰਪੁਰ) ਵਿਖੇ 16 ਨਵੰਬਰ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਨਿਰੋਲ ਪੰਜਾਬ ਸਰਕਾਰ ਦੀ ਹੋਵੇਗੀ। ਇਸ ਸਮੇਂ ਯੂਨੀਅਨ ਦੇ ਸੀਨੀਅਰ ਆਗੂ ਸੈਕਟਰੀ ਪਰਦੀਪ ਸਿੰਘ, ਕੁਲਦੀਪ ਸਿੰਘ, ਸਿਮਰਨਜੀਤ ਸਿੰਘ, ਕਿਰਨਦੀਪ ਸਿੰਘ, ਸ਼ਮਸ਼ੇਰ ਸਿੰਘ, ਸੰਦੀਪ ਸਿੰਘ ਸਰਾਏਂਨਾਗਾ ਸਮੇਤ ਯੂਨੀਅਨ ਦੇ ਹੋਰ ਮੈਂਬਰ ਵੀ ਹਾਜਰ ਸਨ।