ਫਰੀਦਕੋਟ, 8 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਸਥਾਨਕ ਸੈਸ਼ਨ ਜੱਜ ਨਵਜੋਤ ਕੌਰ ਦੀ ਅਦਾਲਤ ਨੇ ਤਕਰੀਬਨ ਚਾਰ ਸਾਲ ਪਹਿਲਾਂ ਥਾਣਾ ਸਿਟੀ ਫਰੀਦਕੋਟ ਪੁਲਿਸ ਵੱਲੋਂ ਖੁਦਕਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਇੱਕ ਵਿਅਕਤੀ ਨੂੰ ਜੁਰਮ ਸਾਬਤ ਹੋਣ ’ਤੇ 5 ਸਾਲ ਦੀ ਸਜ਼ਾ ਅਤੇ 10 ਹਜਾਰ ਰੁਪਏ ਜੁਰਮਾਨਾ ਕਰਨ ਦਾ ਹੁਕਮ ਕੀਤਾ ਹੈ, ਜੁਰਮਾਨਾ ਜਮਾ ਨਾ ਕਰਾਉਣ ਦੀ ਸੂਰਤ ਵਿੱਚ 3 ਮਹੀਨੇ ਵਾਧੂ ਜੇਲ ਵਿੱਚ ਰਹਿਣਾ ਪਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ 5 ਅਗਸਤ 2019 ਨੂੰ ਇੱਥੋ ਦੇ ਕੀਰਤ ਨਗਰ ਦੇ ਵਸਨੀਕ ਇੱਕ ਵਿਅਕਤੀ ਦੇ ਬਿਆਨਾਂ ’ਤੇ ਥਾਣਾ ਸਿਟੀ ਫਰੀਦਕੋਟ ਵਿਖੇ ਆਈ.ਪੀ.ਸੀ. ਦੀ ਧਾਰਾ 306 ਤਹਿਤ ਬੀਨੂੰ ਮੋਨ ਮੈਥਿੳ ਮੈਨੇਜਰ ਵਰਲਡ ਵਿਜਨ ਇੰਡੀਆ ਫਰੀਦਕੋਟ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਮੁਕੱਦਮੇ ਦੀ ਪੂਰੀ ਤਨਦੇਹੀ ਨਾਲ ਸਰਕਾਰੀ ਵਕੀਲ ਵਲੋਂ ਪੈਰਵੀ ਕਰਦਿਆਂ ਮੁਕੱਦਮੇ ਦਾ ਚਲਾਨ ਪੇਸ਼ ਕਰਨ ਉਪਰੰਤ ਗਵਾਹੀਆਂ ਮੁਕੰਮਲ ਕਰਵਾਈਆਂ ਗਈਆਂ, ਜਿਸ ’ਤੇ ਮਾਨਯੋਗ ਅਦਾਲਤ ਵਲੋਂ ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਬੀਨੂੰ ਮੋਨ ਮੈਥਿੳ ਨੂੰ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਤੇ 10 ਹਜਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ।
Leave a Comment
Your email address will not be published. Required fields are marked with *