ਫਰੀਦਕੋਟ ਵਿਖੇ ਹੋਣਗੇ ਬਾਸਕਿਟਬਾਲ ਤੇ ਤਾਈਕਵਾਂਡੋ ਦੇ ਰਾਜ ਪੱਧਰੀ ਮੁਕਾਬਲੇ : ਡੀ.ਸੀ.
ਡਿਪਟੀ ਕਮਿਸ਼ਨਰ ਨੇ ਰਾਜ ਪੱਧਰੀ ਖੇਡਾਂ ਦੀਆਂ ਤਿਆਰੀਆਂ ਦਾ ਲਿਆ ਜਾਇਜਾ
ਫਰੀਦਕੋਟ , 11 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਦੀਆਂ ਸੀਜ਼ਨ-3 ਦੇ ਰਾਜ ਪੱਧਰੀ ਮੁਕਾਬਲੇ ਜੋ ਕਿ ਮਿਤੀ 22 ਤੋਂ 28 ਅਕਤੂਬਰ ਤੱਕ ਜਿਲ੍ਹੇ ’ਚ ਹੋ ਰਹੇ ਹਨ, ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਖੇਡਾਂ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰ ਸਿਹਤ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਜ ਪੱਧਰੀ ਖੇਡ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਆਪਣੀਆਂ ਡਿਊਟੀਆਂ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣ। ਜ਼ਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿਖੇ ਬਾਸਕਿਟਬਾਲ ਅਤੇ ਤਾਈਕਵਾਂਡੋ ਖੇਡਾਂ ਦੀ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਅੰਡਰ-14, 17, 21, ਅੰਡਰ 21-30 ਅਤੇ ਅੰਡਰ-30-40 ਸਾਲ ਉਮਰ ਵਰਗ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਸਬੰਧੀ ਸਾਰੀਆਂ ਤਿਆਰੀ ਮੁਕੰਮਲ ਹਨ ਅਤੇ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਏ.ਟੀ.ਓ. ਜਸਵਿੰਦਰ ਸਿੰਘ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੀਲਮ ਰਾਣੀ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਜਨਾ ਕੌਸ਼ਲ, ਈ.ਓ. ਨਗਰ ਕੌਂਸਲ ਫਰੀਦਕੋਟ ਮਨਿੰਦਰਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।