ਸੰਗਤ ਮੰਡੀ 26 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਸੰਗਤ ਮੰਡੀ ਅਧੀਨ ਬਠਿੰਡਾ ਬਾਦਲ ਰੋਡ ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਨੇ ਖੇਤਾਂ ਵਿੱਚੋਂ ਲੱਗੀਆਂ ਸੋਲਰ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਮੁਖੀ ਜਸਕਰਨ ਸਿੰਘ ਨੇ ਦੱਸਿਆ ਹੈ ਕਿ ਮਨਪ੍ਰੀਤ ਸਿੰਘ ਵਾਸੀ ਸਰਦਾਰਗੜ੍ਹ ਨੇ ਬਿਆਨ ਦਰਜ ਕਰਵਾਏ ਸਨ ਕਿ ਪ੍ਰਿਤਪਾਲ ਅਤੇ ਮਾਨਵਿੰਦਰ ਸਿੰਘ ਨੇ ਮੇਰੇ ਖੇਤਾਂ ਵਿੱਚ ਲੱਗੀਆਂ ਸੋਲਰ ਪਲਾਂਟ ਦੀਆਂ ਮੋਟਰਾਂ ਵਿੱਚੋਂ ਤਾਰਾਂ ਚੋਰੀ ਕਰ ਲਈਆਂ ਹਨ। ਉਨਾਂ ਦੱਸਿਆ ਹੈ ਕਿ ਮੌਕੇ ਤੇ ਕਾਰਵਾਈ ਕਰਦੇ ਹੋਏ ਇਨਾਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਚੋਰੀ ਕੀਤੀਆਂ 50 ਕਿਲੋ ਤਾਰਾਂ ਬਰਾਮਦ ਕਰ ਲਈਆਂ ਹਨ। ਉਹਨਾਂ ਦੱਸਿਆ ਹੈ ਕਿ ਜਿਸ ਨੂੰ ਇਹ ਅੱਗੇ ਤਾਰਾਂ ਵੇਚਦੇ ਸਨ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਹੋਰ ਵੀ ਖੁਲਾਸੇ ਵੱਡੇ ਹੋਣ ਦੀ ਸੰਭਾਵਨਾ ਹੈ। ਜਾਂਚ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਵਿਆਕਤੀਆਂ ਖਿਲਾਫ ਥਾਣਾ ਨੰਦਗੜ੍ਹ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਵੀ ਤਫਤੀਸ਼ ਜਾਰੀ ਹੈ।