ਡੀ.ਏ.ਪੀ ਨਾਲ ਕਿਸਾਨਾਂ ਨੂੰ ਬੇਲੋੜੀਆਂ ਵਸਤਾਂ ਨਾ ਦੇਣ ਦੀ ਹਦਾਇਤ
ਕਣਕ ਦੀ ਬਿਜਾਈ ਸਮੇਂ ਕਿਸਾਨ ਖਾਦ ਜਾਂ ਟਿ੍ਰਪਲ ਸੁਪਰ ਫਾਸਫੇਟ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ : ਖੇਤੀਬਾੜੀ ਅਫਸਰ
ਫਰੀਦਕੋਟ, 6 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲਾ ਫਰੀਦਕੋਟ ਵਿੱਚ ਅੱਜ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਟੀਮਾਂ ਵੱਲੋਂ ਬਲਾਕ ਫਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਖੇਤੀਬਾੜੀ ਅਫਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਡਾਕਟਰ ਜਤਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਇੰਫੋਰਸਮੈਂਟ ਸ਼ਾਮਿਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਣਕ ਦੀ ਕਾਸਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟਿ੍ਰਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਟਿ੍ਰਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ। ਉਨਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ। ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ’ਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ ਏ ਪੀ ਖਾਦ ਮਿਲ ਸਕੇ। ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾਂ ਖਾਦ ਦਾ ਸਟਾਕ ਅਤੇ ਰੇਤ ਲਿਖਿਆ ਜਾਵੇ। ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ। ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ’ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ
—