ਖਾਦ ਦੇ ਸਟਾਕ ਸਬੰਧੀ ਦੁਕਾਨ ਦੇ ਬੋਰਡ ਤੇ ਰੋਜਾਨਾ ਦਰਜ ਕਰਨ ਦੀ ਹਦਾਇਤ
ਖੇਤੀਬਾੜੀ ਅਫਸਰ ਵਲੋਂ ਕਿਸਾਨਾਂ ਨੂੰ ਡੀ.ਏ.ਪੀ. ਦੇ ਬਦਲ ਵਾਲੀਆਂ ਖਾਦਾਂ ਵਰਤਣ ਦੀ ਸਲਾਹ

ਕੋਟਕਪੂਰਾ/ਸਾਦਿਕ, 8 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਹੁਕਮਾਂ ’ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਜਿਲਾ ਫਰੀਦਕੋਟ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਸਬਾ ਸਾਦਿਕ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ, ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਪਰਮਿੰਦਰ ਸਿੰਘ, ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ,ਹਰਜਿੰਦਰ ਸਿੰਘ ਖੇਤੀ ਉਪ ਨਿਰੀਖਕ,ਨਰਿੰਦਰ ਕੁਮਾਰ ਸ਼ਾਮਿਲ ਸਨ। ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਲਿਾ ਫਰੀਦਕੋਟ ਵਿੱਚ ਡੀ ਏ ਪੀ ਖਾਦ ਦੀ ਕਾਲਾਬਜਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸੇਸ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿਸਾਨਾਂ ਨੂੰ ਦੀ ਏ ਪੀ ਖਾਦ ਜਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸਕਲ ਪੇਸ ਨਾਂ ਆਵੇ।ਉਨਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜਾਨਾ ਦੁਕਾਨ ਤੇ ਖਾਦ ਦਾ ਸਟਾਕ ਬੋਰਡ ਵਿਚ ਸਟਾਕ ਵਿਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਕਣਕ ਦੀ ਕਾਸਤ ਲਈ ਡੀ ਏ ਪੀ ਦੀ ਘੱਟ ਉਪਲਬਧਤਾ ਤੋਂ ਘਬਰਾਉਣ ਦੀ ਜਰੂਰਤ ਨਹੀਂ ਕਿਉਂਕਿ ਹੁਣ ਡੀ ਏ ਪੀ ਦੇ ਹੋਰ ਬਦਲ ਬਾਜਾਰ ਵਿਚ ਮੌਜੂਦ ਜਿਸ ਦੀ ਵਰਤੋਂ ਕਰਕੇ ਕਿਸਾਨ ਕਣਕ ਦੀ ਬਿਜਾਈ ਕਰ ਸਕਦੇ ਹਨ।ਉਨਾਂ ਦੱਸਿਆ ਕਿ ਕਣਕ ਦੀ ਫਸਲ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟਿ੍ਰਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਟਿ੍ਰਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ। ਉਹਨਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ। ਉਹਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ ਏ ਪੀ ਖਾਦ ਮਿਲ ਸਕੇ। ਉਹਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰਾ ਦੀ ਕੁਤਾਹੀ ਨਾ ਵਰਤੀ ਜਾਵੇ। ਉਹਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ। ਉਹਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ’ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।