ਜਲੰਧਰ 26 ਜਨਵਰੀ (ਵਰਲਡ ਪੰਜਾਬੀ ਟਾਈਮਜ਼)
75ਵੇਂ ਗਣਤੰਤਰ ਦਿਵਸ ਦੇ ਸ਼ੁਭ ਮੌਕੇ ‘ਤੇ ਵੇਰਕਾ ਮਿਲਕ ਪਲਾਂਟ ਲੁਧਿਆਣਾ ਦਫ਼ਤਰ ਵਿਖੇ ਜਨਰਲ ਮੈਨੇਜਰ ਡਾ. ਸੁਰਜੀਤ ਸਿੰਘ ਭਦੌੜ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਡਾ ਭਦੌੜ ਵਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਵ ਅੰਬੇਡਕਰ ਜੀ ਅਤੇ ਆਜ਼ਾਦੀ ਦੇ ਯੋਧਿਆਂ ਨੂੰ ਯਾਦ ਕਰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਸਮੂਹ ਸਟਾਫ਼ ਨੂੰ ਇਸ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਮਹਾਨ ਦੇਸ਼ ਭਗਤਾਂ ਨੇ ਦੇਸ਼ ਦੀ ਆਜਾਦੀ ਦੀ ਜੰਗ ਵਿੱਚ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜਾਦ ਕਰਵਾਇਆ ਅਤੇ 26 ਜਨਵਰੀ, 1950 ਨੂੰ ਆਪਣੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਦੇਸ਼ ਦੇ ਉਨ੍ਹਾਂ ਮਹਾਨ ਸ਼ੂਰਬੀਰਾਂ, ਦੇਸ਼ ਭਗਤਾਂ ਨੂੰ ਯਾਦ ਕਰਦੇ ਹੋਏ ਦੇਸ਼ ਦੀ ਅਖੰਡਤਾ ਤੇ ਆਪਸੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਕਾਇਮ ਰੱਖੀਏ। ਮਿਲਕ ਪਲਾਂਟ ਵਰਕਰਜ ਯੂਨੀਅਨ ਦੇ ਪ੍ਰਧਾਨ ਰਜਿੰਦਰ ਸਿੰਘ ਵੱਲੋਂ ਇਸ ਸ਼ੁਭ ਅਵਸਰ ‘ਤੇ ਸ਼ਾਮਿਲ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡਾ. ਜੈ ਸ਼ਿਵ ਗਾਬਾ, ਮੁਨੀਸ਼ ਮਾਥਰ , ਸਗਲਪ੍ਰੀਤ ਸਿੰਘ , ਕੁਲਵੰਤ ਸਿੰਘ, ਨਿਰਮਲ ਸਿੰਘ ਅਤੇ ਮਿਲਕ ਪਲਾਂਟ ਲੁਧਿਆਣਾ ਦਾ ਸਮੂਹ ਸਟਾਫ ਤੇ ਵਰਕਰ ਮੌਜੂਦ ਸਨ।
1 comment
1 Comment
Dr GB SINGH
January 27, 2024, 8:31 amProud moment for all of us that Dr Surjit Singh has performed the flag hoisting ceremony at Milkplant Verka Ludhiana
REPLYSpeech delivered is very impressive
May God bless you with more success