ਕੋਟਕਪੂਰਾ, 1 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂ ਚੱਕ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਮੰਤਰੀ, ਐਮ.ਪੀ. ਮੁਹੰਮਦ ਸਦੀਕ, ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਵੱਲੋਂ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਦੋ ਵਿਦਿਆਰਥਣਾ ਮੋਨਿਕਾ ਸ਼ਰਮਾ ਸਪੁੱਤਰੀ ਸੁਖਬੀਰ ਕੁਮਾਰ ਅਤੇ ਲਵਪ੍ਰੀਤ ਕੌਰ ਸਪੁੱਤਰੀ ਗੁਰਮੀਤ ਸਿੰਘ ਨੂੰ ਦਸਵੀਂ ਜਮਾਤ ਵਿੱਚੋਂ ਪੰਜਾਬ ’ਚੋਂ ਮੈਰਿਟ ਸਥਾਨ ਹਾਸਿਲ ਕਰਨ ’ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥਣਾਂ ਦੀ ਇਸ ਵਧੀਆ ਕਾਰਗੁਜ਼ਾਰੀ ਤੇ ਉਨ੍ਹਾਂ ਸਕੂਲ ਸਟਾਫ ਤੇ ਮਾਪਿਆਂ ਨੂੰ ਵਧਾਈ ਦਿੱਤੀ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਦੀ ਪ੍ਰਸੰਸਾ ਕਰਦਿਆਂ ਵਧਾਈ ਦਿੰਦਿਆਂ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Leave a Comment
Your email address will not be published. Required fields are marked with *