*ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਦਿੱਤੀ ਵਧਾਈ, ਪਾਰਟੀ ਦਾ ਕੀਤਾ ਧੰਨਵਾਦ*
ਕੋਟਕਪੂਰਾ, 29 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਤੇਜ ਸਿੰਘ ਖੋਸਾ ਦੀਆਂ ਪਾਰਟੀ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਜਿਲਾ ਪ੍ਰਧਾਨ ਅਤੇ ਜਗਮੀਤ ਸਿੰਘ ਸੰਧੂ ਸੁੱਖਣਵਾਲਾ ਨੂੰ ਜਿਲਾ ਵਾਈਸ ਪ੍ਰਧਾਨ ਨਿਯੁਕਤ ਕਰਨ ‘ਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਅਮੋਲਕ ਸਿੰਘ ਵਿਧਾਇਕ ਜੈਤੋ ਸਮੇਤ ਪਾਰਟੀ ਹਾਈਕਮਾਂਡ ਅਤੇ ਸਾਰੇ ਹੀ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਸੰਦੀਪ ਸਿੰਘ ਕੰਮੇਆਣਾ ਨੇ ਦੱਸਿਆ ਕਿ ਪਾਰਟੀ ਵਲੋਂ ਸਹੀ ਸਮੇਂ ’ਤੇ ਚੁੱਕਿਆ ਗਿਆ ਦਰੁਸਤ ਕਦਮ ਹੈ। ਉਹਨਾਂ ਆਖਿਆ ਕਿ ਗੁਰਤੇਜ ਸਿੰਘ ਖੋਸਾ ਅਤੇ ਜਗਮੀਤ ਸਿੰਘ ਸੰਧੂ ਪਾਰਟੀ ਤੋਂ ਨਿਰਾਸ਼ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਆਪਣੇ ਨਾਲ ਜੋੜਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਹਨਾ ਦੱਸਿਆ ਕਿ ਗੁਰਤੇਜ ਸਿੰਘ ਖੋਸਾ ਅਤੇ ਜਗਮੀਤ ਸਿੰਘ ਸੰਧੂ ਬਹੁਤ ਹੀ ਸੁਲਝੇ ਹੋਏ ਅਤੇ ਇਮਾਨਦਾਰ ਆਗੂ ਹਨ, ਜਿੰਨਾ ਦੀ ਪਾਰਟੀ ਪ੍ਰਤੀ ਲਗਨ, ਉਤਸ਼ਾਹ ਅਤੇ ਇਮਾਨਦਾਰੀ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਨੇ ਉਹਨਾ ਨੂੰ ਇਸ ਅਹੁਦੇ ’ਤੇ ਬਿਰਾਜਮਾਨ ਕੀਤਾ ਹੈ। ਜਿਕਰਯੋਗ ਹੈ ਕਿ ਗੁਰਤੇਜ ਸਿੰਘ ਖੋਸਾ ਇਸ ਤੋ ਪਹਿਲਾ ਜਿਲਾ ਸਕੱਤਰ ਅਤੇ ਜਗਮੀਤ ਸੰਧੂ ਕਿਸਾਨ ਵਿੰਗ ਦੇ ਬਤੌਰ ਮੀਤ ਪ੍ਰਧਾਨ ਸੇਵਾਵਾ ਬਾਖੂਬੀ ਨਿਭਾ ਚੁੱਕੇ ਹਨ, ਉਹਨਾ ਦੀਆ ਸੇਵਾਵਾਂ ਨੂੰ ਮੁੱਖ ਰੱਖਦਿਆ ਪਾਰਟੀ ਵੱਲੋ ਬਣਦਾ ਮਾਣ ਸਨਮਾਨ ਬਖਸ਼ਿਆ ਗਿਆ ਹੈ, ਜਿਸ ਨਾਲ ਹਲਕੇ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।
Leave a Comment
Your email address will not be published. Required fields are marked with *