ਅੰਮ੍ਰਿਤਸਰ, 17 ਜੂਨ : (ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਅਵਤਾਰ ਸਿੰਘ ਦੀ ਮਾਤਾ ਚਰਨਜੀਤ ਕੌਰ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਲਈ ਗੁਰੂ ਸਾਹਿਬਾਨ ਦੇ ਸਿਧਾਂਤ ਅਤੇ ਸਿੱਖਿਆਵਾਂ ਪ੍ਰੇਰਣਾ ਸਰੋਤ ਹਨ। ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਗੁਰਮਤਿ ਫ਼ਲਸਫ਼ੇ ਅਨੁਸਾਰ ਜੀਵਨ ਬਤੀਤ ਕਰੇ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਯਤੀਨਸ਼ੀਲ ਰਹੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅੰਦਰ ਸ਼ਹਾਦਤਾਂ ਦਾ ਵੱਡਾ ਮਹੱਤਵ ਹੈ ਜਿਸ ਪ੍ਰੇਰਣਾ ਗੁਰੂ ਸਾਹਿਬਾਨ ਵੱਲੋਂ ਪਾਏ ਪੂਰਣਿਆਂ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਭਾਈ ਅਵਤਾਰ ਸਿੰਘ ਅਤੇ ਭਾਈ ਹਰਦੀਪ ਸਿੰਘ ਨੂੰ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਰਲ ਕੇ ਯਾਦ ਕੀਤਾ ਗਿਆ ਹੈ ਅਤੇ ਇਹ ਕੌਮੀ ਫਰਜ਼ ਵੀ ਹੈ।
ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਦੇਵ ਸਿੰਘ ਰੋਗਲਾ, ਸ. ਮਲਕੀਤ ਸਿੰਘ ਚੰਗਾਲ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸਾਬਕਾ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ, ਸ. ਈਮਾਨ ਸਿੰਘ ਮਾਨ, ਪੰਥ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ, ਸ. ਜਸਕਰਨ ਸਿੰਘ ਕਾਹਨਸਿੰਘ ਵਾਲਾ, ਪ੍ਰੋ. ਬਲਜਿੰਦਰ ਸਿੰਘ, ਸ. ਨਰਾਇਣ ਸਿੰਘ ਚੌੜਾ, ਸ. ਹਰਪਾਲ ਸਿੰਘ ਬਲੇਰ, ਸ. ਪਰਮਜੀਤ ਸਿੰਘ ਮੰਡ, ਸ. ਬਲਦੇਵ ਸਿੰਘ ਸਿਰਸਾ, ਸ. ਅਮਰਬੀਰ ਸਿੰਘ ਢੋਟ, ਸ. ਇਕਬਾਲ ਸਿੰਘ ਸੰਧੂ, ਭਾਈ ਬਲਵੰਤ ਸਿੰਘ ਗੋਪਾਲਾ, ਮੈਨਜਰ ਸ. ਸਤਿੰਦਰ ਸਿੰਘ, ਸ. ਯੁਵਰਾਜ ਸਿੰਘ ਆਦਿ ਮੌਜੂਦ ਸਨ।
Leave a Comment
Your email address will not be published. Required fields are marked with *