ਮਿਲਾਨ, 5 ਜਨਵਰੀ : (ਨਵਜੋਤ ਢੀਂਡਸਾ/ਵਰਲਡ ਪੰਜਾਬੀ ਟਾਈਮਜ਼)
ਲਾਤੀਨਾ ਜਿਲ੍ਹੇ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਵਿਖੇ ਸਾਹਿਬ ਏ ਕਮਾਲ ਸਰਬੰਸਦਾਨੀ ਦਸਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਿਤ ਸਮਾਗਮ 7 ਜਨਵਰੀ ਦਿਨ ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਦੇ ਸੰਬੰਧ ਵਿੱਚ 5 ਜਨਵਰੀ 2024 ਦਿਨ ਸ਼ੁੱਕਰਵਾਰ ਨੂੰ ਇਲਾਹੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਤੇ 7 ਜਨਵਰੀ ਦਿਨ ਐਤਵਾਰ ਨੂੰ ਸੰਪੂਰਨਤਾ ਦੇ ਨਾਲ ਭੋਗ ਪਾਏ ਜਾਣਗੇ। ਭੋਗ ਉਪਰੰਤ ਭਾਈ ਤਰਲੋਚਨ ਸਿੰਘ ਦੇ ਜਥੇ ਸਮੇਤ ਬੱਚਿਆ ਵਲੋ ਸੰਗਤਾ ਨੂੰ ਕੀਰਤਨ ਸਰਵਣ ਕਰਵਾਇਆ ਜਾਵੇਗਾ। ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਇਸ ਸਮਾਗਮ ਦਾ ਹਿੱਸਾ ਬਣ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।