ਇਟਲੀ 15 ਦਸੰਬਰ(ਨਵਜੋਤ ਪਨੈਚ ਢੀਂਡਸਾ/ਵਰਲਡ ਪੰਜਾਬੀ ਟਾਈਮਜ਼)
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੁਜਾਰਾ,ਮਾਨਤੋਵਾ ਵਿਖੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਮਿਤੀ 17 ਦਸੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। 15 ਦਸੰਬਰ ਦਿਨ ਸ਼ੁਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪ ਆਰੰਭ ਕੀਤੇ ਜਾਣਗੇ ਅਤੇ ਮਿਤੀ 17 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਅਖੰਡ ਪਾਠ ਸਾਹਿਬ ਦੀ ਸੇਵਾ ਭਾਈ ਮਨਜਿੰਦਰ ਸਿੰਘ ਜੀ ਦੇ ਪਰਿਵਾਰ ਵੱਲੋਂ ਲਈ ਗਈ ਹੈ। 16 ਦਸੰਬਰ ਦਿਨ ਸ਼ਨੀਵਾਰ ਸ਼ਾਮ 7.00 ਵਜੇ ਵਜੇ 8.30 ਵਜੇ ਤੱਕ ਅਤੇ 17 ਦਸੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ 12.30 ਵਜੇ ਤੱਕ ਭਾਈ ਅਮਰਜੀਤ ਸਿੰਘ ਜੀ ਉੱਤਰਾਖੰਡ ਵਾਲੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਅਪੀਲ ਹੈ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹਨਾਂ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।