ਕੋਟਕਪੂਰਾ, 27 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਗੁਰਨਾਮ ਸਿੰਘ ਨੇ ਰੀਜਨਲ ਟਰਾਂਸਪੋਰਟ ਅਥਾਰਟੀ ਫਰੀਦਕੋਟ ਵਜੋਂ ਅੱਜ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਉਨ੍ਹਾਂ ਨੂੰ ਵਧਾਈ ਦੇਣ ਲਈ ਵਿਸ਼ੇਸ਼ ਤੌਰ ’ਤੇ ਪੁੱਜੇ। ਉਹਨਾਂ ਆਖਿਆ ਕਿ ਲੋਕਾਂ ਨੂੰ ਲਾਇਸੈਂਸ ਬਣਾਉਣ ਜਾਂ ਦਫਤਰ ਨਾਲ ਸਬੰਧਤ ਕੰਮ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇ ਅਤੇ ਲੋਕਾਂ ਦੇ ਰੁਕੇ ਹੋਏ ਕੰਮਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਆਰ.ਟੀ.ਏ. ਗੁਰਨਾਮ ਸਿੰਘ ਨੇ ਸਮੂਹ ਸਟਾਫ ਨਾਲ ਮੀਟਿੰਗ ਕਰਨ ਉਪਰੰਤ ਕਿਹਾ ਕਿ ਇਨ੍ਹੀਂ ਦਿਨੀਂ ਪੈ ਰਹੀ ਧੁੰਦ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਸਫ਼ਰ ਦੌਰਾਨ ਵਧੇਰੇ ਚੌਕਸੀ ਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਦੇ ਨਿਸ਼ਚਿਤ ਸਮੇਂ ’ਚ ਕੀਤੇ ਜਾਣ ਅਤੇ ਜੇਕਰ ਕੋਈ ਬਜ਼ੁਰਗ ਵਿਅਕਤੀ ਆਪਣਾ ਕੰਮ ਕਰਵਾਉਣ ਲਈ ਦਫਤਰ ’ਚ ਆਉਂਦਾ ਹੈ ਤਾਂ ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਮੀਤ ਸਿੰਘ ਕਲਰਕ, ਮਨਪ੍ਰੀਤ ਸ਼ਰਮਾ ਐੱਮ.ਸੀ. ਸਮੇਤ ਸਮੂਹ ਸਟਾਫ ਮੈਂਬਰ ਵੀ ਹਾਜਰ ਸਨ।
Leave a Comment
Your email address will not be published. Required fields are marked with *