ਕੋਟਕਪੂਰਾ, 30 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਆਰੇਵਾਲਾ 31 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 11:00 ਵਜੇ ਮਾਰਕਿਟ ਕਮੇਟੀ ਦਫਤਰ ਕੋਟਕਪੂਰਾ ਵਿਖੇ ਆਪਣਾ ਅਹੁਦਾ ਸੰਭਾਲਣਗੇ। ਸਪੀਕਰ ਸੰਧਵਾਂ ਦੇ ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੀ ਰਹਿਨੁਮਾਈ ਹੇਠ 31 ਅਕਤੂਬਰ ਨੂੰ ਤਾਜਪੋਸ਼ੀ ਸਮਾਗਮ ਕੀਤਾ ਜਾਵੇਗਾ। ਉਹਨਾ ਦੱਸਿਆ ਕਿ ਉਕਤ ਸਮਾਗਮ ਦੌਰਾਨ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਅਮੋਲਕ ਸਿੰਘ ਵਿਧਾਇਕ ਜੈਤੋ, ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਮੁਕਤਸਰ ਸਾਹਿਬ, ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ, ਰਜਨੀਸ਼ ਦਹੀਆ ਵਿਧਾਇਕ ਫਿਰੋਜਪੁਰ, ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ ਸਮੇਤ ਪਾਰਟੀ ਦੇ ਸੀਨੀਅਰ ਆਗੂ ਵੀ ਸ਼ਿਰਕਤ ਕਰਨਗੇ। ਜਗਸੀਰ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ, ਸੁਖਵਿੰਦਰ ਸਿੰਘ ਧਾਲੀਵਾਲ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਅਤੇ ਅਸ਼ੋਕ ਕੁਮਾਰ ਗੋਇਲ ਪ੍ਰਧਾਨ ਆੜਤੀਆ ਐਸੋਸੀਏਸ਼ਨ ਸਮੇਤ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਗੁਰਮੀਤ ਸਿੰਘ ਆਰੇਵਾਲਾ ਦੀ ਚੇਅਰਮੈਨੀ ਲਈ ਕੀਤੀ ਚੋਣ ਨੂੰ ਸਹੀ ਸਮੇਂ ’ਤੇ ਚੁੱਕਿਆ ਦਰੁਸਤ ਕਦਮ ਆਖਿਆ ਹੈ। ਕਿਉਂਕਿ ਇਸ ਨਾਲ ਪਾਰਟੀ ਦੇ ਹੋਰ ਮਜਬੂਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
Leave a Comment
Your email address will not be published. Required fields are marked with *