ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ’ਚ ਗੁਰਮੀਤ ਸਿੰਘ ਆਰੇਵਾਲਾ ਨੇ ਮਾਰਕਿਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਬੋਲਦਿਆਂ ਜਿੱਥੇ ਸਪੀਕਰ ਸੰਧਵਾਂ ਨੇ ਨਵ-ਨਿਯੁਕਤ ਚੇਅਰਮੈਨ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ, ਉੱਥੇ ਨਾਲ ਹੀ ਉਨ੍ਹਾਂ ਆਸ ਪ੍ਰਗਟਾਈ ਕਿ ਆਰੇਵਾਲਾ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਦਿੱਤੀ ਗਈ ਜਿੰਮੇਵਾਰੀ ਨੂੰ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਅਹੁਦਾ ਵੱਡਾ ਜਾਂ ਛੋਟਾ ਨਹੀਂ ਹੁੰਦਾ, ਬਲਕਿ ਇਸ ’ਤੇ ਬਿਰਾਜ਼ਮਾਨ ਹੋ ਕੇ ਕੰਮ ਕਰਨ ਵਾਲੇ ਦੀ ਸੋਚ ਵੱਡੀ ਜਾਂ ਛੋਟੀ ਹੁੰਦੀ ਹੈ। ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨੇ ਸਪੀਕਰ ਸੰਧਵਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਹਰ ਹੀਲੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਅਤੇ ਝੋਨੇ ਜਾਂ ਕਣਕ ਦੇ ਸੀਜ਼ਨ ਦੌਰਾਨ ਅੜਕਿਆਂ ਨੂੰ ਦੂਰ ਕਰਨ ’ਚ ਪੂਰੀ ਤਨਦੇਹੀ ਨਾਲ ਜੁਟੇ ਰਹਿਣਗੇ। ਉਨ੍ਹਾਂ ਇੱਕ ਵਾਰ ਫਿਰ ਸਪੀਕਰ ਸੰਧਵਾਂ, ਵਿਧਾਇਕ ਅਮੋਲਕ ਸਿੰਘ ਅਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਐੱਮ.ਪੀ. ਪ੍ਰੋਫੈਸਰ ਸਾਧੂ ਸਿੰਘ, ਇੰਜੀ. ਇੰਦਰਜੀਤ ਸਿੰਘ ਨਿਆਮੀਵਾਲਾ, ਮਨਿੰਦਰ ਸਿੰਘ ਓ.ਐੱਸ.ਡੀ., ਬੀਰਇੰਦਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ ਸੰਧੂ, ਬੱਬੂ ਸਿੰਘ ਸੰਧੂ, ਸੋਨੂੰ ਬਤਰਾ ਪ੍ਰਧਾਨ ਸਬਜ਼ੀ ਮੰਡੀ ਐਸੋਸੀਏਸ਼ਨ, ਅਸ਼ੋਕ ਗੋਇਲ ਪ੍ਰਧਾਨ ਆੜਤੀਆ ਐਸੋਸੀਏਸ਼ਨ, ਸੁਖਵਿੰਦਰ ਸਿੰਘ ਧਾਲੀਵਾਲ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਸੰਦੀਪ ਸਿੰਘ ਕੰਮੇਆਣਾ, ਸੰਜੀਵ ਕੁਮਾਰ ਕਾਲੜਾ, ਐਡਵੋਕੇਟ ਬਾਬੂ ਲਾਲ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਕੌਰ ਸਿੰਘ, ਰਾਜ ਕੁਮਾਰ ਗਰਗ, ਪਿ੍ਰੰਸ ਬਹਿਲ ਆਦਿ ਵੀ ਹਾਜ਼ਰ ਸਨ।
Leave a Comment
Your email address will not be published. Required fields are marked with *