ਕੋਟਕਪੂਰਾ, 29 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਐੱਸ.ਬੀ.ਆਰ.ਐੱਸ. ਗੁਰੂਕੁਲ ਸਕੂਲ ਦੇ ਡਾਇਰੈਕਟਰ/ਪਿ੍ਰੰਸੀਪਲ ਧਵਨ ਕੁਮਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਹਮੇਸ਼ਾਂ ਸੁਚੇਤ ਅਤੇ ਚਿੰਤਤ ਰਹਿੰਦੇ ਹਨ। ਸਕੂਲ ਦੀਆਂ ਸਾਲਾਨਾ ਪ੍ਰੀਖਿਆਵਾਂ 2 ਮਾਰਚ 2024 ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਨਾਂ ਪ੍ਰੀਖਿਆਵਾਂ ’ਚ ਵਿਦਿਆਰਥੀਆਂ ਦੇ ਚੰਗੇ ਪ੍ਰਦਰਸ਼ਨ ਦੀ ਕਾਮਨਾ ਕਰਦਿਆਂ ਸਕੂਲ ’ਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਅਰਦਾਸ ਕੀਤੀ ਗਈ ਅਤੇ ਗੁਰੂ ਸਾਹਿਬ ਨੂੰ ਪ੍ਰਸ਼ਾਦ ਵੀ ਭੇਟ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਪਿ੍ਰੰਸੀਪਲ ਸਮੇਤ ਸਮੁੱਚੇ ਸਟਾਫ ਨੇ ਮਿਲ ਕੇ ਸਰਬੱਤ ਦੇ ਭਲੇ, ਵਿਦਿਆਰਥੀਆਂ ਅਤੇ ਸਕੂਲ ਦੀ ਚੜਦੀਕਲਾ ਵਾਸਤੇ ਮਿਲ ਕੇ ਅਰਦਾਸ ਕੀਤੀ। ਡਾਇਰੈਕਟਰ/ਪਿ੍ਰੰਸੀਪਲ ਧਵਨ ਕੁਮਾਰ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਅਤੇ ਇਮਾਨਦਾਰੀ ਨਾਲ ਪ੍ਰੀਖਿਆ ਪਾਸ ਕਰਨ ਦੀ ਸਿੱਖਿਆ ਦਿੰਦਿਆਂ ਉਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ। ਜਿਕਰਯੋਗ ਹੈ ਕਿ ਪਿ੍ਰੰਸੀਪਲ ਧਵਨ ਕੁਮਾਰ ਦੀ ਯੋਗ ਅਗਵਾਈ ਹੇਠ ਚੱਲ ਰਹੇ ਭਰੇ ਵਾਤਾਵਰਣ ਅਤੇ ਸ਼ਾਂਤ ਮਾਹੌਲ ਵਾਲੇ ਗੁਰੂਕੁਲ ਸਕੂਲ ਦੀ ਇਮਾਰਤ ਵਿੱਚ ਵਿਦਿਆਰਥੀ ਤਨ ਮਨ ਨਾਲ ਵਿਦਿਆ ਪ੍ਰਾਪਤ ਕਰ ਰਹੇ ਹਨ ਅਤੇ ਮਿਹਨਤੀ ਸਟਾਫ ਦੇ ਯਤਨਾ ਸਦਕਾ ਉਕਤ ਸਕੂਲ ਦੇ ਨਤੀਜੇ ਹਰ ਸਾਲ ਚੰਗੇ ਰਹਿੰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦੇ ਡਾਇਰੈਕਟਰ/ਪਿ੍ਰੰਸੀਪਲ ਧਵਨ ਕੁਮਾਰ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜਰ ਸਨ।
Leave a Comment
Your email address will not be published. Required fields are marked with *