ਗੁਰੂਕੁਲ ਦੇ ਵਿਦਿਆਰਥੀ ਵਿਧਾਇਕ ਅਮਨਦੀਪ ਅਰੋੜਾ ਵਲੋਂ ਸਨਮਾਨਿਤ
ਗੁਰੂਕੁਲ ਸਕੂਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਅਤੇ ਕਰਨਵੀਰ ਸਿੰਘ ਨੇ ਪ੍ਰਤਿਭਾ ਦੀ ਖੋਜ ਮੁਕਾਬਲੇ ਵਿੱਚ ਜਿੱਤਿਆ ਜ਼ਿਲ੍ਹਾ ਪੱਧਰੀ ਪੁਰਸਕਾਰ
ਕੋਟਕਪੂਰਾ, 2 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪਿਛਲੇ ਤਿੰਨ ਮਹੀਨਿਆਂ ਤੋਂ ਚਲਦੇ ਪ੍ਰਤਿਭਾ ਦੀ ਖੋਜ ਪ੍ਰੋਜੈਕਟ ਅਧੀਨ ਪੋਟੈਂਸੀਆ ਅਕੈਡਮੀ ਬਠਿੰਡਾ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਪਹੁੰਚ ਕੇ ਨਵੀਂ ਪੀੜ੍ਹੀ ਦੇ ਬੱਚਿਆਂ ਵਿੱਚ ਲੁਕੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਉਦੇਸ਼ ਨਾਲ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਜ਼ਿਲ੍ਹਾ ਮੋਗਾ ਵਿਖ਼ੇ ਵੱਡੇ ਪੱਧਰ ਉੱਤੇ ਐਵਾਰਡ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ ਇਹ ਪ੍ਰੋਗਰਾਮ ਸ਼੍ਰੀਮਤੀ ਅਮਨਦੀਪ ਅਰੋੜਾ ਵਿਧਾਇਕ ਮੋਗਾ ਦੀ ਅਗਵਾਈ ਨਾਲ ਸਿਰੇ ਚੜ੍ਹਿਆ ਇਹ ਮੁਕਾਬਲਾ ਵਿਦਿਆਰਥੀਆਂ ਵਿੱਚ ਵਿਭਿੰਨ ਖੇਤਰਾਂ ਜਿਵੇਂ ਕਿ ਕਲਾ ਨਿਪੁੰਨਤਾ, ਹੁਨਰ, ਵਿਗਿਆਨ ਅਤੇ ਤਕਨੀਕੀ ਖੇਤਰ ’ਚ ਮੌਜੂਦਾ ਪ੍ਰਤਿਭਾ ਨੂੰ ਉਭਾਰਨ ਦੇ ਉਦੇਸ਼ ਨਾਲ ਕਰਵਾਇਆ ਗਿਆ ਇਹ ਦੱਸਦੇ ਹੋਏ ਬੜਾ ਮਾਣ ਮਹਿਸੂਸ ਕਰ ਰਹੇ ਹਾਂ ਕਿ ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਦੇ ਵਿਦਿਆਰਥੀਆਂ ’ਚੋਂ ਜਿੱਥੇ ਜਮਾਤ ਦਸਵੀਂ ਦੀਆਂ ਵਿਦਿਆਰਥਣਾਂ ਅਵਲੀਨ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਜ਼ੋਨਲ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਬਾਜ਼ੀ ਮਾਰੀ, ਉੱਥੇ ਹੀ ਅੱਠਵੀਂ ਜਮਾਤ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਅਤੇ ਨੌਵੀਂ ਜਮਾਤ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਜ਼ਿਲ੍ਹਾ ਪੱਧਰ ਉੱਤੇ ਐਵਾਰਡ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਇਹਨਾਂ ਵਿਦਿਆਰਥੀਆਂ ਨੂੰ ਸ਼੍ਰੀਮਤੀ ਅਮਨਦੀਪ ਅਰੋੜਾ ਵੱਲੋਂ ਟ੍ਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਜ਼ਿਲ੍ਹਾ ਮੋਗਾ ਦੀ ਪ੍ਰਤੀਨਿਧਤਾ ਕਰਦੇ ਹੋਏ ਸ਼੍ਰੀਮਤੀ ਅਮਨਦੀਪ ਅਰੋੜਾ ਨੇ ਜਿੱਥੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ, ਉੱਥੇ ਹੀ ਨਵੀਂ ਪੀੜ੍ਹੀ ਦੇ ਵਿਦਿਆਰਥੀਆਂ ਵਿੱਚ ਤਕਨੀਕੀ ਸੂਝ ਅਤੇ ਕਲਾ ਦੇ ਖੇਤਰ ਵਿੱਚ ਉਤਸਾਹ ਜਾਗਰੂਕ ਕਰਨ ਲਈ ਅਤੇ ਭਵਿੱਖ ਵਿੱਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਵੀ ਕੀਤਾ ਇਸ ਮੌਕੇ ਸਕੂਲ ਦੇ ਡਾਇਰੈਕਟਰ/ਪਿ੍ਰੰਸੀਪਲ ਧਵਨ ਕੁਮਾਰ ਨੇ ਮੁਕਾਬਲੇ ਪ੍ਰਤੀ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਨੂੰ ਦੇਖਦੇ ਹੋਏ ਜੇਤੂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਅਜਿਹੇ ਹੋਰ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਤੇ ਆਪਣਾ ਨਾਮ ਪਰਚਮ ਕਰਨ ਲਈ ਪ੍ਰੇਰਿਤ ਵੀ ਕੀਤਾ ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਖੁਸ਼ੀ ਜਾਹਰ ਕਰਦੇ ਨਿਵੇਕਲੇ ਮੌਕੇ ਪ੍ਰਦਾਨ ਕਰਨ ਲਈ ਸਕੂਲ ਮੁਖੀ ਧਵਨ ਕੁਮਾਰ ਦਾ ਧੰਨਵਾਦ ਕੀਤਾ