ਬੀ.ਐੱਡ. ਅਤੇ ਐਮ.ਐੱਡ. ਦੇ 111 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ।
ਫਰੀਦਕੋਟ 25 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)

ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਦੀ ਯੋਗ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਇਮਤਿਹਾਨ 2024 ਕਰਵਾਇਆ ਗਿਆ । ਸੈਂਟਰ ਸੁਪਰਡੈਂਟ ਅਤੇ ਇੰਚਾਰਜ ਪ੍ਰੋ.ਬੀਰਇੰਦਰਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੀਖਿਆ ‘ਚ ਕਾਲਜ ਦੇ ਐੱਮ.ਐੱਡ. ਅਤੇ ਬੀ.ਐੱਡ. ਦੇ 111 ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ । ਇਸ ਇਮਤਿਹਾਨ ਨੂੰ ਸਫ਼ਲਤਾਪੂਰਵਕ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਡਿਪਟੀ ਸੁਪਰਡੈਂਟ ਪ੍ਰੋ. ਰਤਨ ਲਾਲ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜ਼ੋਨਲ ਪ੍ਰਤੀਨਿਧੀ ਸ. ਹਰਭਜਨ ਸਿੰਘ ਅਤੇ ਉਹਨਾਂ ਦੀ ਟੀਮ ਨੇ ਵਿਸ਼ੇਸ਼ ਯੋਗਦਾਨ ਪਾਇਆ । ਇਸ ਮੌਕੇ ਪ੍ਰੋ. ਸੰਦੀਪ ਸਿੰਘ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸਵਰੀ ਦੇਵੀ, ਪ੍ਰੋ. ਸੁਖਪਾਲ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਫੈਨੀ ਚਾਵਲਾ ਆਦਿ ਹਾਜਰ ਸਨ ।