ਸਰੀ, 22 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼)
ਗੁਲਾਟੀ ਪਬਲਿਸ਼ਰਜ਼ ਲਿਮਟਿਡ ਸਰੀ ਵੱਲੋਂ ਬੀਤੇ ਦਿਨ ਐਬਸਫੋਰਡ ਵਿਖੇ ਵਾਲੀ ਕਲਚਰਲ ਕਲੱਬ ਵੱਲੋਂ ਲਾਏ ਗਏ ਖੇਡ ਅਤੇ ਗਾਇਕੀ ਦੇ ਮੇਲੇ ‘ਤੇ ਪੁਸਤਕ ਪ੍ਰਦਰਸ਼ਨੀ ਲਾਈ ਗਈ। ਪੁਸਤਕ ਪ੍ਰਦਰਸ਼ਨੀ ਵਿਚ ਉਸਾਰੂ ਪੰਜਾਬੀ ਸਾਹਿਤ, ਇਤਿਹਾਸ, ਮੋਟੀਵੇਸ਼ਨਲ ਪੁਸਤਕਾਂ, ਧਾਰਮਿਕ ਪੁਸਤਕਾਂ ਅਤੇ ਬੱਚਿਆਂ ਦੀਆਂ ਪੁਸਤਕਾਂ ਵੱਡੀ ਗਿਣਤੀ ਵਿਚ ਮੌਜੂਦ ਸਨ। ਮੇਲੇ ਦੇ ਸ਼ੌਕੀਨਾਂ ਨੇ ਪੁਸਤਕ ਪ੍ਰਦਰਸ਼ਨੀ ਨੂੰ ਭਰਵਾਂ ਹੁੰਗਾਰਾ ਦਿੱਤਾ ਅਤੇ ਖਾਸ ਕਰਕੇ ਨੌਜਵਾਨ ਵਰਗ ਦੇ ਮੁੰਡੇ ਕੁੜੀਆਂ ਨੇ ਪੁਸਤਕਾਂ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ।
ਇਸ ਮੌਕੇ ਪੁਸਤਕ ਪ੍ਰਦਰਸ਼ਨੀ ਉੱਪਰ ਸਰੀ ਸੈਂਟਰਲ ਦੇ ਮੈਂਬਰ ਪਾਰਲੀਮੈਂਟ ਰਣਦੀਪ ਸਿੰਘ ਸਰਾਏ, ‘ਦੇਸ ਪ੍ਰਦੇਸ ਟਾਈਮਜ਼’ ਅਖਬਾਰ ਦੇ ਸੰਪਾਦਕ ਸੁਖਵਿੰਦਰ ਸਿੰਘ ਚੋਹਲਾ, ਡਾ. ਸੁਖਵਿੰਦਰ ਵਿਰਕ ਅਤੇ ਹੋਰ ਕਈ ਸ਼ਖ਼ਸੀਅਤਾਂ ਨੇ ਵੀ ਆਪਣੀ ਹਾਜ਼ਰੀ ਲਵਾਈ।