ਚੰਡੀਗੜ 25 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਨੂੰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ।
ਇਹ ਘੋਸ਼ਣਾ ਧਾਲੀਵਾਲ ਦੀ ਕੇਰਲਾ ਫੇਰੀ ਦੌਰਾਨ ਹੋਈ ਹੈ, ਜਿੱਥੇ ਉਸਨੇ ਨੌਰਕਾ (ਨਾਨ-ਰਿਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀਆਂ ਸਫਲ ਪਹਿਲਕਦਮੀਆਂ ਦਾ ਅਧਿਐਨ ਕੀਤਾ।
ਧਾਲੀਵਾਲ ਨੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਅਤੇ ਮਜ਼ਦੂਰਾਂ ਦੇ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਯਕੀਨੀ ਬਣਾਉਣ ਲਈ ਇਸ ਦੇ ਪ੍ਰਭਾਵਸ਼ਾਲੀ ਉਪਾਵਾਂ ਲਈ ਕੇਰਲਾ ਮਾਡਲ ਦੀ ਸ਼ਲਾਘਾ ਕੀਤੀ।
ਉਨ•ਾਂ ਕਿਹਾ ਕਿ ਪੰਜਾਬ ਆਪਣੇ ਨਾਗਰਿਕਾਂ ਨੂੰ ਗੈਰ-ਕਾਨੂੰਨੀ ਪ੍ਰਵਾਸ ਤੋਂ ਬਚਾਉਣ ਅਤੇ ਉਨ•ਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਹੀ ਰਣਨੀਤੀਆਂ ਅਪਣਾਏਗਾ।
ਪੰਜਾਬ ਸਰਕਾਰ ਪਰਵਾਸ ਨੂੰ ਨਿਯਮਤ ਕਰਨ ਅਤੇ ਪੰਜਾਬੀ ਪਰਵਾਸੀ ਭਾਰਤੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ NORKA ਵਾਂਗ ਇੱਕ ਸਮਰਪਿਤ ਏਜੰਸੀ ਦੀ ਸਥਾਪਨਾ ਕਰੇਗੀ।
ਏਜੰਸੀ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ, ਸੁਰੱਖਿਅਤ ਅਤੇ ਕਾਨੂੰਨੀ ਪ੍ਰਵਾਸ ਨੂੰ ਉਤਸ਼ਾਹਿਤ ਕਰਨ, ਪ੍ਰਵਾਸੀ ਭਾਰਤੀਆਂ ਨੂੰ ਭਲਾਈ ਸੇਵਾਵਾਂ ਪ੍ਰਦਾਨ ਕਰਨ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ‘ਤੇ ਧਿਆਨ ਕੇਂਦਰਿਤ ਕਰੇਗੀ।
ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਪੰਜਾਬ ਅਪਣਾਏਗਾ ਕੇਰਲਾ ਮਾਡਲ: ਕੁਲਦੀਪ ਸਿੰਘ ਧਾਲੀਵਾਲ
ਵਫ਼ਦ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਵੀ ਸ਼ਾਮਲ ਸਨ।
ਇਸ ਮੌਕੇ ਐਨ.ਆਰ.ਆਈ ਸੈੱਲ ਡਾ.ਕੇ.ਵਾਸੂਕੀ, ਸਕੱਤਰ ਨੌਰਕਾ, ਅਜੀਤ ਕੋਲਾਸਰੀ, ਸੀ.ਈ.ਓ. ਨੋਰਕਾ ਰੂਟਸ, ਗੀਤਕਾ ਲਕਸ਼ਮੀ ਸੀ.ਈ.ਓ., ਪਰਵਾਸੀ ਭਲਾਈ ਬੋਰਡ, ਸਿੰਧੂ ਐਸ., ਸਰਕਾਰ ਦੇ ਵਧੀਕ ਸਕੱਤਰ ਫਿਰੋਜ਼ ਸ਼ਾਹ ਆਰ.ਐਮ., ਮੈਨੇਜਰ (ਪ੍ਰੋਜੈਕਟਸ), ਡਾ.
ਨੋਰਕਾ ਰੂਟਸ, ਕਵੀ ਪ੍ਰਿਆ ਕੇ., ਸਹਾਇਕ, ਨੋਰਕਾ ਰੂਟਸ ਹਾਜ਼ਰ ਸਨ।