ਫ਼ਤਹਿਗੜ੍ਹ ਸਾਹਿਬ,11 ਨਵੰਬਰ ( ਵਰਲਡ ਪੰਜਾਬੀ ਟਾਈਮਜ਼ )
ਦੀਵਾਲੀ ਖ਼ੁਸ਼ੀਆਂ-ਖੇੜਿਆਂ ਦਾ ਤਿਉਹਾਰ ਹੈ। ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈਏ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਵਾਤਾਵਰਣ ਪ੍ਰੇਮੀ ਹਰਮਨਪ੍ਰੀਤ ਸਿੰਘ ਨੇ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆ ਸਮੂਹ ਪੰਜਾਬ ਵਾਸੀਆਂ ਨੂੰ ਵਧਾਈਆ ਦਿੰਦਿਆ ਕੀਤਾ। ਇਸ ਮੌਕੇ ਬੂਟੇ ਵੰਡਣ ਦੇ ਨਾਲ-ਨਾਲ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰ ਸਾਲ ਸਰਕਾਰਾਂ ਵੱਲੋਂ ਗ੍ਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਜਾਂਦਾ ਹੈ, ਜਿਸ ਦਾ ਸਾਨੂੰ ਸਵਾਗਤ ਕਰਨਾ ਚਾਹੀਦਾ ਹੈ। ਸਵੱਛ ਵਾਤਾਵਰਣ, ਮਨੁੱਖੀ ਸਿਹਤ ਅਤੇ ਪਸ਼ੂ-ਪੰਛੀਆ ਦੀ ਹੋਂਦ ਨੂੰ ਬਚਾਉਣ ਲਈ ਸਾਨੂੰ ਪ੍ਰਦੂਸ਼ਣ ਅਤੇ ਧੂੰਏਂ ਰਹਿਤ ਗ੍ਰੀਨ ਦੀਵਾਲੀ ਮਨਾਉਣ ਦਾ ਪ੍ਰਣ ਕਰਨਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਬੂਟੇ ਲਗਾਕੇ ਸਵੱਛ ਵਾਤਾਵਰਣ ਵਿੱਚ ਆਪਣਾ ਯੋਗਦਾਨ ਪਾਉਣ ਚਾਹੀਦਾ ਹੈ। ਇਸ ਮੌਕੇ ਜਸਵਿੰਦਰ ਪਾਲ ਸਿੰਘ, ਨੀਤੂ ਟੰਡਨ, ਅਸ਼ੋਕ ਕੁਮਾਰ, ਹਰਮਨਦੀਪ, ਆਰ.ਕੇ. ਟੇਲਰ, ਦੀਪੂ ਆਦਿ ਹਾਜ਼ਰ ਸਨ।