ਫਰੀਦਕੋਟ 11 ਨਵੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਬੀਤੇਂ ਦਿਨੀਂ ਚਾਇਲਡ ਵੈਲਫੇਅਰ ਕੌਂਸਲ ਫਰੀਦਕੋਟ ਵੱਲੋਂ ਰੈਡ ਕਰੋਸ ਭਵਨ ਵਿਖੇ ਬਾਲ ਦਿਵਸ ਮੁਕਾਬਲੇ ਕਰਵਾਏ ਗਏ। ਕਵਿਤਾ ਉਚਾਰਨ ,ਗਰੁੱਪ ਡਾਂਸ ,ਗਰੁੱਪ ਸੌਂਗ ਮੁਕਾਬਲਿਆਂ ਵਿੱਚ 8 ਤੋਂ 9 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨਾਂ ਮੁਕਾਬਲਿਆਂ ਵਿੱਚ ਕਵਿਤਾ ਉਚਾਰਨ ਮੁਕਾਬਲੇ ਵਿੱਚ ਹਰਲੀਨ ਕੌਰ ਅੱਠਵੀਂ ਜਮਾਤ ਨੇ ਪਹਿਲਾ ਸਥਾਨ ਹਾਸਿਲ ਕੀਤਾ। ਗਰੁੱਪ ਡਾਂਸ ਵਿੱਚ ਦੂਸਰਾ ਸਥਾਨ ਅਤੇ ਗਰੁੱਪ ਸੌਂਗ ਵਿੱਚ ਬਾਬਾ ਫਰੀਦ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਕੁਲਦੀਪ ਕੌਰ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਹਰਲੀਨ ਕੌਰ ਅੱਗੇ ਸਟੇਟ ਪੱਧਰ ਤੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਹਿੱਸਾ ਲੈਣ ਜਾ ਰਹੀ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਇਹਨਾਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਵਧੀਆ ਕਾਰਗੁਜ਼ਾਰੀ ਕਰਨ ਲਈ ਅਸ਼ੀਰਵਾਦ ਦਿੱਤਾ। ਅਦਾਰੇ ਦੇ ਚੇਅਰਮੈਨ ਸਰਦਾਰ ਇੰਦਰਜੀਤ ਸਿੰਘ ਖਾਲਸਾ ਜੀ ਨੇ ਇਨਾ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਸਖਤ ਮਿਹਨਤ ਹਮੇਸ਼ਾ ਰੰਗ ਲਿਆਉਂਦੀ ਹੈ ਸੋ ਸਾਨੂੰ ਮਿਹਨਤ ਦਾ ਪੱਲਾ ਫੜ੍ਹ ਕੇ ਸਬਰ, ਸਿਦਕ ਅਤੇ ਸਿਰੜ ਨਾਲ ਅੱਗੇ ਵਧਦੇ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀ ਅਸਲ ਮੰਜ਼ਿਲ ਦੀ ਪ੍ਰਾਪਤੀ ਕਰ ਸਕੀਏ।