ਲਾੜੀ ਮੌਤ ਨੇ ਨਾ ਫ਼ਰਕ ਆਉਣ ਦਿੱਤਾ।
ਚੋਹਾਂ ਵੀਰਾਂ ਦੇ ਗੁੜੇ ਪਿਆਰ ਅੰਦਰ।
ਤਕਦਾ ਰਿਹਾ ਬਾਪੂ ਕੱਚੇ ਕਿਲੇ ਅੰਦਰੋਂ।
ਕਿੰਨਾਂ ਬੱਲ ਹੈ ਨਿੱਕੀ ਤਲਵਾਰ ਅੰਦਰ।
ਕਿੰਨੀਆਂ ਖਾਂਦੀਆਂ ਸੱਟਾਂ ਅਜੀਤ ਸਿੰਘ ਨੇ।
ਕਿੰਨੇ ਖੂਬੇ ਨੇ ਤੀਰ ਜੁਝਾਰ ਅੰਦਰ।
ਦਾਦੀ ਤੱਕਿਆ ਬੁਰਜ ਦੀ ਝੀਤ ਵਿਚੋਂ।
ਫੁੱਲ ਦੋ ਲੜ ਗਏ ਨੇ ਇਟਾਂ ਦੇ ਭਾਰ ਅੰਦਰ
ਅਰਸ਼ੋ ਦਾਦੇ ਸ਼ਹੀਦ ਨੇ ਝਾਤ ਪਾਈ।।
ਕਿੰਨਾਂ ਸਿਦਕ ਹੈ ਮੇਰੇ ਪਰਿਵਾਰ ਅੰਦਰ।
ਜੂਝੇ ਕਿਸ ਤਰ੍ਹਾਂ ਧਰਮ ਤੋਂ ਸਾਹਿਬਜ਼ਾਦੇ।
ਦੋ ਮੈਦਾਨ ਅੰਦਰ ਦੋ ਦੀਵਾਰ ਅੰਦਰ।
ਇਹ ਵਰਤਾਰਾ ਇੰਝ ਲੱਗਦਾ ਗੁਰੂ ਗੋਬਿੰਦ ਸਿੰਘ ਜੀ ਆਪਣੇ ਪੁੱਤਰਾਂ ਤੇ ਮਾਣ ਕਰਦੇ ਆਖ ਰਹੇ ਹਨ।

ਸੁਰਜੀਤ ਸਾਰੰਗ 8130660205
ਨਵੀਂ ਦਿੱਲੀ