ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕੀਤਾ ਪ੍ਰੇਰਿਤ
ਫ਼ਰੀਦਕੋਟ 06 ਜਨਵਰੀ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ )
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਪਹਿਲੇ ਦਿਨੋਂ ਹੀ ਏਜੰਡਾ ਰਿਹਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਰੋਜ਼ਗਾਰ ਤੇ ਖੇਡਾਂ ਨਾਲ ਜੋੜਨਾ ਹੈ,ਇਹਨਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਹਰੀ ਨੌ, ਟਹਿਣਾ ਤੇ ਢਿੱਲਵਾਂ ਕਲਾਂ ਦੇ ਨੌਜਵਾਨਾਂ ਨੂੰ ਵਾਲੀਵਾਲ ਦੀਆਂ ਕਿੱਟਾਂ ਵੰਡਣ ਮੌਕੇ ਕੀਤਾ।
ਸ. ਢਿੱਲਵਾਂ ਨੇ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਤੰਦਰੁਸਤ ਰੱਖਦੀਆਂ ਹਨ, ਉਥੇ ਹੀ ਸਾਨੂੰ ਅੱਗੇ ਵਧਣ ਦੀ ਵੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖੋ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ ਅਤੇ ਆਪਣਾ ਧਿਆਨ ਖੇਡਾਂ ਵੱਲ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਜਾਂ ਖਿੱਤੇ ਦੀ ਤਰੱਕੀ ਲਈ ਉਥੋਂ ਦੀ ਜਵਾਨੀ ਦਾ ਇੱਕ ਅਹਿਮ ਰੋਲ ਹੁੰਦਾ ਹੈ ਸਾਡੇ ਪੰਜਾਬ ਦੇ ਲਈ ਇਹ ਬੜੀ ਮਾਨ ਵਾਲੀ ਗੱਲ ਹੈ ਕਿ ਸਾਡੇ ਕੋਲ 20 ਤੋਂ 50 ਸਾਲ ਦੇ ਲੋਕਾਂ ਦੀ ਆਬਾਦੀ ਦਾ ਇੱਕ ਚੰਗਾ ਅਨੁਪਾਤ ਹੈ।
ਇਸ ਮੌਕੇ ਸੁਖਵੰਤ ਸਿੰਘ ਪੱਕਾ , ਜਸਵੀਰ ਜੱਸਾ, ਗੁਰਜਿੰਦਰ ਸਿੰਘ, ਜਗਦੇਵ ਸਿੰਘ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Leave a Comment
Your email address will not be published. Required fields are marked with *