ਆਜ਼ਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਮਿਲੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ : ਜਗਜੀਤ ਸਿੰਘ
ਕੋਟਕਪੂਰਾ, 18 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਮਨੋਜ ਕੁਮਾਰ ਗੋਦਾਰਾ ਦੀ ਪ੍ਰਧਾਨਗੀ ਹੇਠ ਰਾਮਪੁਰਾ ਫੂਲ ਵਿਖੇ ਮੀਟਿੰਗ ਸੱਦੀ ਗਈ। ਜਿਸ ਵਿੱਚ ਰਾਮਪੁਰਾ ਫੂਲ ਅਤੇ ਆਸਪਾਸ ਦੇ ਇਲਾਕੇ ਦੇ ਕਿਸਾਨ ਅਤੇ ਮਜ਼ਦੂਰ ਪਹੁੰਚੇ ਹੋਏ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨੋਜ ਕੁਮਾਰ ਗੋਦਾਰਾ ਨੇ ਦੱਸਿਆ ਕਿ ਆਜ਼ਾਦ ਕਿਸਾਨ ਮੋਰਚਾ ਦਾ ਮਕਸਦ ਹਰ ਵਰਗ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣਾ, ਸੇਵਾ, ਸਮਰਪਣ ਅਤੇ ਸਦਭਾਵਨਾ ਕਾਇਮ ਰੱਖਣਾ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਪਰਜਾਪਤੀ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਆਜ਼ਾਦ ਕਿਸਾਨ ਮੋਰਚਾ ਪੰਜਾਬ ਹੀ ਇੱਕ ਇਹੋ ਜਿਹਾ ਮੋਰਚਾ ਹੈ ਜੋ ਕਿਸਾਨਾਂ ਦੇ ਨਾਲ ਮਜ਼ਦੂਰ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਨਾਲ ਲੈਕੇ ਇਹਨਾਂ ਵਰਗਾਂ ਦੇ ਲੋਕਾਂ ਨੂੰ ਨੁਮਾਇੰਦਗੀ ਦੇ ਕੇ ਨਾਲ ਲੈ ਕੇ ਚਲਦਾ ਹੈ। ਮੀਟਿੰਗ ਦੌਰਾਨ ਜਗਜੀਤ ਸਿੰਘ ਨੂੰ ਪਰਧਾਨ, ਹਰਪਾਲ ਸਿੰਘ ਜਨਰਲ ਸਕੱਤਰ, ਜਗਪਾਲ ਸਿੰਘ ਮੀਤ ਪ੍ਰਧਾਨ ਰਾਜ ਕੁਮਾਰ ਪਰਚਾਰ ਸਕੱਤਰ, ਸੂਰਜ ਰਾਜੋਰਾ ਪ੍ਰੈਸ ਸਕੱਤਰ, ਅਮਨਦੀਪ ਕੁਮਾਰ, ਹਰਮਨਜੀਤ ਸਿੰਘ, ਕਸ਼ਮੀਰ ਸਿੰਘ, ਅਮਨਦੀਪ ਸਿੰਘ ਗਿੱਲ, ਬਿੱਕਰ ਸਿੰਘ, ਖੁਸ਼ਵਿੰਦਰ ਸਿੰਘ, ਮਨਜੀਤ ਸਿੰਘ, ਲਖਵਿੰਦਰ ਸਿੰਘ, ਰਣਵੀਰ ਸਿੰਘ, ਹਰਪ੍ਰੀਤ ਸਿੰਘ ਨੂੰ ਸਰਵਸੰਮਤੀ ਨਾਲ ਮੈਂਬਰ ਨਿਯੁਕਤ ਗਿਆ। ਇਸ ਦੌਰਾਨ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਮਨੋਜ ਕੁਮਾਰ ਗੋਦਾਰਾ ਵਲੋਂ ਨਵ ਨਿਯੁਕਤ ਪ੍ਰਧਾਨ ਜਗਜੀਤ ਸਿੰਘ ਅਤੇ ਸਮੁੱਚੀ ਟੀਮ ਨੂੰ ਰਾਮਪੁਰਾ ਫੂਲ ਦੇ ਨਜ਼ਦੀਕੀ ਪਿੰਡਾਂ ਅਤੇ ਆਸ ਪਾਸ ਦੀਆਂ ਮੰਡੀਆਂ ਵਿੱਚ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੀਆਂ ਇਕਾਈਆਂ ਬਣਾਉਣ ਦੇ ਅਧਿਕਾਰ ਦਿੱਤੇ ਗਏ। ਪ੍ਰਧਾਨ ਜਗਜੀਤ ਸਿੰਘ ਨੇ ਵਿਸਵਾਸ਼ ਦਿਵਾਇਆ ਕਿ ਉਹ ਆਪਣੀ ਪੂਰੀ ਟੀਮ ਨੂੰ ਨਾਲ ਲੈ ਕੇ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਮੋਢੇ ਨਾਲ ਮੋਢਾ ਜੋੜ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਵਿੱਚ ਤਨ, ਮਨ ਅਤੇ ਧਨ ਨਾਲ ਸਾਥ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜਾਦਵੀਰ ਸਿੰਘ, ਰਾਜੂ ਸਿੰਘ ਠੇਕੇਦਾਰ ਅਤੇ ਹੋਰ ਸਾਥੀ ਵੀ ਮੌਜੂਦ ਸਨ।