ਕੋਟਕਪੂਰਾ, 1 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਧਰਮਪਤਨੀ ਬੀਬੀ ਹਰਜੀਤਇੰਦਰ ਕੌਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਨ੍ਹਾਂ ਦੇ ਅਕਾਲ ਚਲਾਣੇ ’ਤੇ ਅਫਸੋਸ ਕਰਨ ਵਿਸ਼ੇਸ਼ ਤੌਰ ’ਤੇ ਪੁੱਜੇ। ਸਪੀਕਰ ਸੰਧਵਾਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਬੀਬੀ ਹਰਜੀਤਇੰਦਰ ਕੌਰ ਦੀ ਮੌਤ ਦਾ ਕਾਰਨ ਵੀ ਜਾਣਿਆ। ਇਸ ਉਪਰੰਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਿੰਡ ਪੱਕਾ, ਬਲਾਕ ਕੋਟਕਪੂਰਾ ਵਿਖੇ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਤੇਜਾ ਸਿੰਘ ਸੇਖੋਂ ਦੀ ਭਰਜਾਈ ਦੀ ਮੌਤ ’ਤੇ ਅਫਸੋਸ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਿਵਾਰ ’ਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਚਲੇ ਜਾਣਾ ਬਹੁਤ ਪੀੜ੍ਹਾਦਾਇਕ ਹੁੰਦਾ ਹੈ। ਉਨ੍ਹਾਂ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਦਰਸ਼ਨ ਸਿੰਘ, ਸੁਖਵੰਤ ਸਿੰਘ ਸਰਾਂ ਜਿਲ੍ਹਾ ਯੂਥ ਪ੍ਰਧਾਨ, ਬੱਬੂ ਸਿੰਘ ਸੇਖੋਂ, ਦਰਸ਼ਨ ਸਿੰਘ ਸਰਪੰਚ ਪੱਕਾ, ਸੇਵਕ ਸਿੰਘ ਧੂੜਕੋਟ ਜਿਲ੍ਹਾ ਮੀਤ ਪ੍ਰਧਾਨ, ਗੁਰਮੀਤ ਸਿੰਘ ਧੂੜਕੋਟ ਬਲਾਕ ਪ੍ਰਧਾਨ ਆਦਿ ਵੀ ਹਾਜਰ ਸਨ।